DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

India-Canada ties: ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ 26 ਨੂੰ ਭਾਰਤ ਆਉਣਗੇ; ਮੋਦੀ ਨਾਲ ਹੋਵੇਗੀ ਮੁਲਾਕਾਤ

ਵਪਾਰ, ਊਰਜਾ ਅਤੇ ਰੱਖਿਆ ਖੇਤਰ ਵਿੱਚ ਨਵੀਆਂ ਭਾਈਵਾਲੀਆਂ 'ਤੇ ਰਹੇਗਾ ਜ਼ੋਰ; ਜਸਟਿਨ ਟਰੂਡੋ ਤੋਂ ਬਾਅਦ ਕਾਰਨੀ ਦੀ ਇਹ ਪਹਿਲੀ ਭਾਰਤ ਫੇਰੀ

  • fb
  • twitter
  • whatsapp
  • whatsapp
featured-img featured-img
ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ।
Advertisement

India-Canada ties: ਕੈਨੇਡਾ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਮਾਰਕ ਕਾਰਨੀ (Canadian Prime Minister Mark Carney) 26 ਫਰਵਰੀ ਤੋਂ 7 ਮਾਰਚ ਤੱਕ ਭਾਰਤ, ਆਸਟਰੇਲੀਆ ਅਤੇ ਜਪਾਨ ਦਾ ਦੌਰਾ ਕਰਨਗੇ। ਕਾਰਨੀ ਦੇ ਦਫ਼ਤਰ ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ, ਇਸ ਦੌਰੇ ਦਾ ਮੁੱਖ ਉਦੇਸ਼ ਵਪਾਰ, ਊਰਜਾ, ਤਕਨਾਲੋਜੀ ਅਤੇ ਰੱਖਿਆ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। ਜਸਟਿਨ ਟਰੂਡੋ ਤੋਂ ਬਾਅਦ ਅਹੁਦਾ ਸੰਭਾਲਣ ਮਗਰੋਂ ਕਾਰਨੀ ਦੀ ਇਹ ਪਹਿਲੀ ਭਾਰਤ ਫੇਰੀ ਹੋਵੇਗੀ।

ਪ੍ਰਧਾਨ ਮੰਤਰੀ ਕਾਰਨੀ ਆਪਣੀ ਭਾਰਤ ਫੇਰੀ ਦੀ ਸ਼ੁਰੂਆਤ ਮੁੰਬਈ ਤੋਂ ਕਰਨਗੇ, ਜਿਸ ਤੋਂ ਬਾਅਦ ਉਹ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਆਗੂ ਭਾਰਤ-ਕੈਨੇਡਾ ਸਬੰਧਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਲਈ ਵਪਾਰ, ਮਸਨੂਈ ਬੁੱਧੀ (AI), ਸੱਭਿਆਚਾਰ ਅਤੇ ਰੱਖਿਆ ਵਰਗੇ ਖੇਤਰਾਂ ਵਿੱਚ ਅਹਿਮ ਸਮਝੌਤਿਆਂ 'ਤੇ ਚਰਚਾ ਕਰਨਗੇ।

Advertisement

ਕਾਰਨੀ ਭਾਰਤ ਦੇ ਕਾਰੋਬਾਰੀ ਆਗੂਆਂ ਨਾਲ ਵੀ ਮੁਲਾਕਾਤ ਕਰਨਗੇ ਤਾਂ ਜੋ ਕੈਨੇਡਾ ਵਿੱਚ ਨਿਵੇਸ਼ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਕਾਰਨੀ ਨੇ ਕਿਹਾ, "ਅਨਿਸ਼ਚਿਤਤਾ ਦੇ ਦੌਰ ਵਿੱਚ ਕੈਨੇਡਾ ਆਪਣੇ ਵਪਾਰ ਵਿੱਚ ਵਿਭਿੰਨਤਾ ਲਿਆਉਣ ਅਤੇ ਨਵਾਂ ਨਿਵੇਸ਼ ਖਿੱਚਣ 'ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਅਸੀਂ ਆਪਣੇ ਦੇਸ਼ ਦੀ ਖੁਸ਼ਹਾਲੀ ਅਤੇ ਸੁਰੱਖਿਆ ਲਈ ਵਿਦੇਸ਼ਾਂ ਵਿੱਚ ਨਵੀਆਂ ਭਾਈਵਾਲੀਆਂ ਗੰਢ ਰਹੇ ਹਾਂ।"

Advertisement

Advertisement
×