ਭਾਰਤ-ਚੀਨ ਸਬੰਧਾਂ ’ਚ ਲਗਾਤਾਰ ਸੁਧਾਰ ਹੋਇਆ: ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ 10 ਮਹੀਨਿਆਂ ਵਿੱਚ ਭਾਰਤ-ਚੀਨ ਸਬੰਧਾਂ ਵਿੱਚ ਇਕ-ਦੂਜੇ ਦੇ ਹਿੱਤਾਂ ਅਤੇ ਸੰਵੇਦਨਸ਼ੀਲਤਾ ਦੇ ਸਨਮਾਨ ਦੇ ਨਾਲ ਲਗਾਤਾਰ ਸੁਧਾਰ ਹੋਇਆ ਹੈ। ਮੋਦੀ ਨੇ ਇਹ ਗੱਲ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕਰਨ...
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ 10 ਮਹੀਨਿਆਂ ਵਿੱਚ ਭਾਰਤ-ਚੀਨ ਸਬੰਧਾਂ ਵਿੱਚ ਇਕ-ਦੂਜੇ ਦੇ ਹਿੱਤਾਂ ਅਤੇ ਸੰਵੇਦਨਸ਼ੀਲਤਾ ਦੇ ਸਨਮਾਨ ਦੇ ਨਾਲ ਲਗਾਤਾਰ ਸੁਧਾਰ ਹੋਇਆ ਹੈ। ਮੋਦੀ ਨੇ ਇਹ ਗੱਲ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਪਾਈ ਇਕ ਪੋਸਟ ਵਿੱਚ ਆਖੀ। ਪ੍ਰਧਾਨ ਮੰਤਰੀ ਨੇ ਪਿਛਲੇ ਸਾਲ ਅਕਤੂਬਰ ’ਚ ਰੂਸੀ ਸ਼ਹਿਰ ਕਜ਼ਾਨ ’ਚ ਇਕ ਬਹੁੱਪਖੀ ਪ੍ਰੋਗਰਾਮ ਦੌਰਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਈ ਆਪਣੀ ਗੱਲਬਾਤ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ, ‘‘ਮੈਂ ਐੱਸਸੀਓ ਸਿਖ਼ਰ ਸੰਮੇਲਨ ਦੌਰਾਨ ਤਿਆਨਜਿਨ ਵਿੱਚ ਹੋਣ ਵਾਲੀ ਸਾਡੀ ਅਗਲੀ ਮੀਟਿੰਗ ਨੂੰ ਲੈ ਕੇ ਆਸਵੰਦ ਹਾਂ। ’’
Advertisement
Advertisement