DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਰੀਕੀ ਖੇਤੀ ਉਤਪਾਦਾਂ ’ਤੇ ਭਾਰਤ ’ਚ ਜ਼ੀਰੋ ਟੈਰਿਫ ਦਾ ਦਾਅਵਾ

ਟਰੰਪ ਦੇ ਵਪਾਰ ਪ੍ਰਤੀਨਿਧ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਵੱਡੀ ਜਿੱਤ ਕਰਾਰ

  • fb
  • twitter
  • whatsapp
  • whatsapp
Advertisement

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਐਲਾਨੇ ਵਪਾਰ ਸਮਝੌਤੇ ਤਹਿਤ ਭਾਰਤ ਅਮਰੀਕੀ ਉਦਯੋਗਿਕ ਤੇ ਖੇਤੀ ਵਸਤਾਂ ਜਿਵੇਂ ਫਲ ਅਤੇ ਸਬਜ਼ੀਆਂ ’ਤੇ ਟੈਰਿਫ ਘਟਾ ਕੇ ਸਿਫ਼ਰ ਫ਼ੀਸਦ ਤੱਕ ਕਰ ਦੇਵੇਗਾ। ਅਮਰੀਕਾ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਗੱਲ ਆਖੀ ਹੈ। ਅਮਰੀਕੀ ਵਪਾਰ ਪ੍ਰਤੀਨਿਧੀ ਜੈਮੀਸਨ ਗਰੀਅਰ ਨੇ ਇਸ ਸਮਝੌਤੇ ਨੂੰ ਵੱਡੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਭਾਰਤ ਕੁਝ ਅਹਿਮ ਖੇਤਰਾਂ ’ਤੇ ਆਪਣਾ ਕੰਟਰੋਲ ਬਣਾਈ ਰੱਖੇਗਾ, ਜਿਨ੍ਹਾਂ ਨੂੰ ਸੁਰੱਖਿਆ ਮਿਲੀ ਹੋਈ ਹੈ। ਗਰੀਅਰ ਨੇ ਮੰਗਲਵਾਰ ਨੂੰ ਸੀ ਐੱਨ ਬੀ ਸੀ ਨੂੰ ਕਿਹਾ, ‘‘ਭਾਰਤ ਖ਼ਿਲਾਫ਼ ਅਮਰੀਕਾ ਕੁਝ ਟੈਰਿਫ (18 ਫ਼ੀਸਦ) ਬਰਕਰਾਰ ਰੱਖੇਗਾ, ਕਿਉਂਕਿ ਸਾਡਾ ਉਸ ਨਾਲ ਬਹੁਤ ਵੱਡਾ ਵਪਾਰਕ ਘਾਟਾ ਹੈ, ਪਰ ਉਹ ਵੀ ਸਾਡੇ ਲਈ ਕਈ ਤਰ੍ਹਾਂ ਦੇ ਖੇਤੀਬਾੜੀ ਉਤਪਾਦਾਂ, ਤਿਆਰ ਸਾਜ਼ੋ-ਸਾਮਾਨ, ਰਸਾਇਣ, ਮੈਡੀਕਲ ਉਪਕਰਨਾਂ ਆਦਿ ’ਤੇ ਆਪਣੇ ਟੈਰਿਫ ਘਟਾਉਣ ਲਈ ਸਹਿਮਤ ਹੋਇਆ ਹੈ। ਇਹ ਦੋਵਾਂ ਦੇਸ਼ਾਂ ਲਈ ਸ਼ਾਨਦਾਰ ਮੌਕਾ ਹੈ।’’ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲੀਨ ਲੀਵਿਟ ਨੇ ਵੱਖਰੇ ਤੌਰ ’ਤੇ ਕਿਹਾ ਕਿ ਭਾਰਤ ਨੇ ਰੂਸ ਤੋਂ ਹੁਣ ਹੋਰ ਤੇਲ ਨਾ ਖ਼ਰੀਦਣ ਦਾ ਵਾਅਦਾ ਕੀਤਾ ਹੈੈ। -

ਖੇਤੀ ਖੇਤਰ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਸਫਲ ਰਹੇ: ਗੋਇਲ

ਨਵੀਂ ਦਿੱਲੀ: ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਅਮਰੀਕਾ ਨਾਲ ਹੋਏ ਵਪਾਰ ਸਮਝੌਤੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਲੋਕ ਸਭਾ ਵਿੱਚ ਕਿਹਾ ਕਿ ਭਾਰਤ ਇਸ ਸਮਝੌਤੇ ਵਿੱਚ ਖੇਤੀਬਾੜੀ ਅਤੇ ਡੇਅਰੀ ਖੇਤਰ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਸਫਲ ਰਿਹਾ ਹੈ। ਸਦਨ ਵਿੱਚ ਦਿੱਤੇ ਆਪਣੇ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਭਾਰਤ ਨੂੰ ਵਿਕਸਤ ਬਣਾਉਣ ਦੀ ਦਿਸ਼ਾ ਵਿੱਚ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਮਝੌਤੇ ਵਿੱਚ ਦੇਸ਼ ਦੇ ਸੰਵੇਦਨਸ਼ੀਲ ਖੇਤਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ।

Advertisement

ਖੇਤੀ ਖ਼ਤਮ ਕਰਨਾ ਚਾਹੁੰਦੀ ਹੈ ਮੋਦੀ ਸਰਕਾਰ: ਖੜਗੇ

ਨਵੀਂ ਦਿੱਲੀ: ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਦੋਸ਼ ਲਾਇਆ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਦੇ ਹਿੱਤਾਂ ਲਈ ਨੁਕਸਾਨਦਾਇਕ ਹੋਵੇਗਾ ਅਤੇ ਸਰਕਾਰ ਦੇਸ਼ ਦੇ ਖੇਤੀਬਾੜੀ ਖੇਤਰ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਪਰਲੇ ਸਦਨ (ਰਾਜ ਸਭਾ) ਵਿੱਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ਉੱਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਸਰਕਾਰ ਨੇ ਸਮਾਜਿਕ ਨਿਆਂ, ਬਰਾਬਰੀ ਅਤੇ ਸੰਸਦੀ ਜਮਹੂਰੀਅਤ ਨੂੰ ਕੁਚਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਐਲਾਨ ਬਾਰੇ ਸਰਕਾਰ ਤੋਂ ਨਹੀਂ ਬਲਕਿ ਵਾਸ਼ਿੰਗਟਨ ਤੋਂ ਪਤਾ ਲੱਗਿਆ ਹੈ।

Advertisement

Advertisement
×