ਭਾਰਤ ਬੰਗਲਾਦੇਸ਼ ਦੇ ਲੋਕਾਂ ਦੇ ਸਰਬ ਉੱਤਮ ਹਿੱਤਾਂ ਲਈ ਵਚਨਬੱਧ: ਵਿਦੇਸ਼ ਮੰਤਰਾਲਾ
ਵਿਦੇਸ਼ ਮਾਮਲਿਆਂ ਦੇ ਮੰਤਰਾਲੇ (MEA) ਨੇ ਕਿਹਾ ਕਿ ਭਾਰਤ ਲੋਕਾਂ ਦੇ ਸਰਬ ਉੱਤਮ ਹਿੱਤਾਂ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਭਾਰੀ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਪਿਛਲੇ ਸਾਲ 5 ਅਗਸਤ ਨੂੰ ਬੰਗਲਾਦੇਸ਼ ਤੋਂ ਭੱਜਣ ਤੋਂ ਬਾਅਦ ਅਵਾਮੀ ਲੀਗ ਦੀ ਨੇਤਾ ਭਾਰਤ ਵਿੱਚ ਰਹਿ ਰਹੀ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ, "ਭਾਰਤ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਸਬੰਧਤ 'ਇੰਟਰਨੈਸ਼ਨਲ ਕ੍ਰਾਈਮਜ਼ ਟ੍ਰਿਬਿਊਨਲ ਆਫ਼ ਬੰਗਲਾਦੇਸ਼' ਦੁਆਰਾ ਐਲਾਨੇ ਗਏ ਫੈਸਲੇ ਨੂੰ ਨੋਟ ਕੀਤਾ ਹੈ।"
ਇਸ ਵਿੱਚ ਕਿਹਾ ਗਿਆ ਹੈ, "ਇੱਕ ਨਜ਼ਦੀਕੀ ਗੁਆਂਢੀ ਹੋਣ ਦੇ ਨਾਤੇ, ਭਾਰਤ ਉਸ ਦੇਸ਼ ਵਿੱਚ ਸ਼ਾਂਤੀ, ਲੋਕਤੰਤਰ, ਸਮਾਵੇਸ਼ ਅਤੇ ਸਥਿਰਤਾ ਸਮੇਤ ਬੰਗਲਾਦੇਸ਼ ਦੇ ਲੋਕਾਂ ਦੇ ਸਰਬੋਤਮ ਹਿੱਤਾਂ ਲਈ ਵਚਨਬੱਧ ਹੈ।" ਵਿਦੇਸ਼ ਮੰਤਰਾਲੇ ਨੇ ਅੱਗੇ ਕਿਹਾ, "ਅਸੀਂ ਉਸ ਉਦੇਸ਼ ਲਈ ਹਮੇਸ਼ਾ ਸਾਰੇ ਹਿੱਸੇਦਾਰਾਂ ਨਾਲ ਉਸਾਰੂ ਢੰਗ ਨਾਲ ਜੁੜੇ ਰਹਾਂਗੇ।"
ਇਹ ਵੀ ਪੜ੍ਹੋ:ਬੰਗਲਾਦੇਸ਼ੀ ਟ੍ਰਿਬਿਊਨਲ ਵੱਲੋਂ ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ ਸਾਬਕਾ ਗ੍ਰਹਿ ਮੰਤਰੀ ਨੂੰ ਮੌਤ ਦੀ ਸਜ਼ਾ
