DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

India condemns Saudi Arabia attacks: ਭਾਰਤ ਵੱਲੋਂ ਸਾਊਦੀ ਅਰਬ ’ਤੇ ਹਮਲਿਆਂ ਦੀ ਨਿਖੇਧੀ

ਭਾਰਤ ਨੇ ਸਾਊਦੀ ਅਰਬ ਦੇ ਨਾਗਰਿਕ ਟਿਕਾਣਿਆਂ ’ਤੇ ਲਗਾਤਾਰ ਹੋ ਰਹੇ ਹਮਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਯਮਨ ਦੇ ਇਰਾਨ ਹਮਾਇਤੀ ਹੂਤੀ ਬਾਗ਼ੀਆਂ ਵੱਲੋਂ ਕੀਤੇ ਜਾ ਰਹੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਭਾਰਤੀ...

  • fb
  • twitter
  • whatsapp
  • whatsapp
Advertisement

ਭਾਰਤ ਨੇ ਸਾਊਦੀ ਅਰਬ ਦੇ ਨਾਗਰਿਕ ਟਿਕਾਣਿਆਂ ’ਤੇ ਲਗਾਤਾਰ ਹੋ ਰਹੇ ਹਮਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਯਮਨ ਦੇ ਇਰਾਨ ਹਮਾਇਤੀ ਹੂਤੀ ਬਾਗ਼ੀਆਂ ਵੱਲੋਂ ਕੀਤੇ ਜਾ ਰਹੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਭਾਰਤੀ ਸਫ਼ਾਰਤਖ਼ਾਨੇ ਨੇ ਨਾਗਰਿਕਾਂ ਨੂੰ ਹਵਾਈ ਹਮਲੇ ਵੇਲੇ ਘਰਾਂ ਅੰਦਰ ਰਹਿਣ ਦੀ ਹਦਾਇਤ ਦਿੱਤੀ ਹੈ। ਇਸ ਤੋਂ ਇਲਾਵਾ ਮੌਜੂਦਾ ਘਟਨਾਵਾਂ ਦੀਆਂ ਵੀਡੀਓ ਜਾਂ ਖ਼ਬਰਾਂ ਸਾਂਝੀਆਂ ਕਰਨ ਤੋਂ ਵੀ ਵਰਜਿਆ ਹੈ।

ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਕਿਹਾ ਅਜਿਹੇ ਹਮਲੇ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ ਅਤੇ ਇਨ੍ਹਾਂ ਨੂੰ ਤੁਰੰਤ ਰੋਕਣਾ ਚਾਹੀਦਾ ਹੈ। ਰਿਆਧ ਹਵਾਈ ਅੱਡੇ ’ਤੇ ਹੋਏ ਹਮਲੇ ਵਿੱਚ ਜ਼ਖ਼ਮੀ ਇੱਕ ਭਾਰਤੀ ਦੀ ਮੌਤ ਹੋ ਗਈ ਹੈ। ਉਸ ਦਾ ਸਸਕਾਰ ਸਾਊਦੀ ਅਰਬ ਵਿੱਚ ਹੀ ਕੀਤਾ ਗਿਆ। ਕੁੱਲ 11 ਜ਼ਖ਼ਮੀ ਭਾਰਤੀਆਂ ਵਿੱਚੋਂ ਤਿੰਨ ਨੂੰ ਛੁੱਟੀ ਮਿਲ ਗਈ ਹੈ ਅਤੇ ਅੱਠ ਹਸਪਤਾਲ ਵਿੱਚ ਦਾਖ਼ਲ ਹਨ। ਭਾਰਤੀ ਸਫ਼ਾਰਤਖ਼ਾਨਾ ਪੀੜਤ ਪਰਿਵਾਰਾਂ ਦੇ ਲਗਾਤਾਰ ਸੰਪਰਕ ਵਿੱਚ ਹੈ। ਭਾਰਤ ਨੇ ਸਾਊਦੀ ਅਰਬ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਫਸੇ ਹੋਏ ਭਾਰਤੀ ਨਾਗਰਿਕਾਂ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

Advertisement

Advertisement
Advertisement
×