ਭਾਰਤ ਵੱਲੋਂ ਚੀਨ ਦੇ ਨਵੇਂ ਸਰਹੱਦੀ ਕਾਨੂੰਨ ਦੀ ਆਲੋਚਨਾ

ਸਰਹੱਦ ਬਾਰੇ ਦੁਵੱਲੇ ਸਮਝੌਤਿਆਂ ’ਤੇ ਅਸਰ ਪੈਣ ਦਾ ਜਤਾਇਆ ਖ਼ਦਸ਼ਾ

ਭਾਰਤ ਵੱਲੋਂ ਚੀਨ ਦੇ ਨਵੇਂ ਸਰਹੱਦੀ ਕਾਨੂੰਨ ਦੀ ਆਲੋਚਨਾ

ਨਵੀਂ ਦਿੱਲੀ, 27 ਅਕਤੂਬਰ

ਭਾਰਤ ਨੇ ਚੀਨ ਵੱਲੋਂ ਇਕਤਰਫ਼ਾ ਫ਼ੈਸਲਾ ਲੈਂਦਿਆਂ ਨਵਾਂ ਜ਼ਮੀਨੀ ਸਰਹੱਦੀ ਕਾਨੂੰਨ ਲਿਆਉਣ ਲਈ ਚੀਨ ਦੀ ਆਲੋਚਨਾ ਕੀਤੀ ਹੈ। ਭਾਰਤ ਨੇ ਕਿਹਾ ਹੈ ਕਿ ਇਹ ਚਿੰਤਾ ਦਾ ਮਾਮਲਾ ਹੈ ਕਿਉਂਕਿ ਇਸ ਕਾਨੂੰਨ ਨਾਲ ਸਰਹੱਦੀ ਪ੍ਰਬੰਧਨ ਬਾਰੇ ਮੌਜੂਦਾ ਦੁਵੱਲੇ ਸਮਝੌਤਿਆਂ ’ਤੇ ਅਸਰ ਪੈ ਸਕਦਾ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਆਸ ਕਰਦਾ ਹੈ ਕਿ ਚੀਨ ਕਾਨੂੰਨ ਦੀ ਆੜ ਹੇਠ ਕੋਈ ਵੀ ਅਜਿਹੀ ਕਾਰਵਾਈ ਕਰਨ ਤੋਂ ਗੁਰੇਜ਼ ਕਰੇਗਾ ਜਿਸ ਨਾਲ ਭਾਰਤ-ਚੀਨ ਸਰਹੱਦੀ ਇਲਾਕਿਆਂ ’ਚ ਹਾਲਾਤ ਇਕਪਾਸੜ ਮੋੜ ਲੈ ਲੈਣ। ਉਂਜ ਉਨ੍ਹਾਂ ਕਿਹਾ ਕਿ ਅਜਿਹੇ ਇਕਪਾਸੜ ਕਦਮ ਨਾਲ ਦੋਵੇਂ ਮੁਲਕਾਂ ਵੱਲੋਂ ਸਰਹੱਦ ਦੇ ਮਸਲੇ ਜਾਂ ਅਸਲ ਕੰਟਰੋਲ ਰੇਖਾ ’ਤੇ ਸ਼ਾਂਤੀ ਬਣਾਈ ਰੱਖਣ ਦੇ ਸਮਝੌਤਿਆ ’ਤੇ ਕੋਈ ਅਸਰ ਨਹੀਂ ਪਵੇਗਾ। ਪਿਛਲੇ ਹਫ਼ਤੇ ਚੀਨ ਦੀ ਕੌਮੀ ਵਿਧਾਨਪਾਲਿਕਾ ਨੇ ਜ਼ਮੀਨੀ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਅਤੇ ਗ਼ੈਰਕਾਨੂੰਨੀ ਵਰਤੋਂ ਤੋਂ ਬਚਾਉਣ ਲਈ ਨਵਾਂ ਕਾਨੂੰਨ ਪਾਸ ਕੀਤਾ ਸੀ ਜਿਸ ਦਾ ਅਸਰ ਭਾਰਤ ਨਾਲ ਸਰਹੱਦੀ ਵਿਵਾਦ ’ਤੇ ਪੈ ਸਕਦਾ ਹੈ। ਸਿਨਹੁਆ ਖ਼ਬਰ ਏਜੰਸੀ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਨਵਾਂ ਕਾਨੂੰਨ ਪਹਿਲੀ ਜਨਵਰੀ ਤੋਂ ਲਾਗੂ ਹੋਵੇਗਾ।

ਬਾਗਚੀ ਨੇ ਕਿਹਾ,‘‘ਚੀਨ ਵੱਲੋਂ ਨਵਾਂ ਜ਼ਮੀਨੀ ਸਰਹੱਦੀ ਕਾਨੂੰਨ 23 ਅਕਤੂਬਰ ਨੂੰ ਪਾਸ ਕੀਤਾ ਗਿਆ ਹੈ। ਕਾਨੂੰਨ ’ਚ ਇਹ ਵੀ ਕਿਹਾ ਗਿਆ ਹੈ ਕਿ ਚੀਨ ਵੱਲੋਂ ਸਰਹੱਦੀ ਮਾਮਲਿਆਂ ਬਾਰੇ ਹੋਰ ਮੁਲਕਾਂ ਨਾਲ ਕੀਤੇ ਗਏ ਸਮਝੌਤੇ ਜਾਰੀ ਰਹਿਣਗੇ।’’ ਉਨ੍ਹਾਂ ਕਿਹਾ ਕਿ ਕਾਨੂੰਨ ’ਚ ਇਹ ਵੀ ਪ੍ਰਬੰਧ ਕੀਤਾ ਗਿਆ ਹੈ ਕਿ ਸਰਹੱਦੀ ਇਲਾਕਿਆਂ ’ਚ ਜ਼ਿਲ੍ਹਿਆਂ ਦਾ ਪੁਨਰਗਠਨ ਕੀਤਾ ਜਾ ਸਕਦਾ ਹੈ। ਤਰਜਮਾਨ ਨੇ ਕਿਹਾ ਕਿ ਭਾਰਤ ਅਤੇ ਚੀਨ ਵਿਚਕਾਰ ਸਰਹੱਦੀ ਮਸਲੇ ਦਾ ਹੱਲ ਅਜੇ ਤੱਕ ਨਹੀਂ ਨਿਕਲਿਆ ਹੈ ਅਤੇ ਦੋਵੇਂ ਮੁਲਕਾਂ ਨੇ ਗੱਲਬਾਤ ਰਾਹੀਂ ਇਸ ਦੇ ਹੱਲ ’ਤੇ ਸਹਿਮਤੀ ਪ੍ਰਗਟਾਈ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

ਨਾਗਾਲੈਂਡ: ਫ਼ੌਜ ਵੱਲੋਂ ਕੀਤੀ ਫ਼ਾਇਰਿੰਗ ’ਚ 14 ਨਾਗਰਿਕ ਹਲਾਕ

* ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ * ਮ੍ਰਿਤਕਾਂ ’ਚ ਖਾਣ ਦੇ ਵਰਕਰ...

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦੇ ਧਰਨੇ ’ਚ ਪੁੱਜੇ ਸਿੱਧੂ

ਕੇਜਰੀਵਾਲ ’ਤੇ ਲਾਇਆ ਅਧਿਆਪਕਾਂ ਨਾਲ ਕੀਤੇ ਵਾਅਦੇ ਵਫ਼ਾ ਨਾ ਕਰਨ ਦਾ ਦੋਸ਼...

ਸ਼ਹਿਰ

View All