DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਰਤ ਵੱਲੋਂ ਪਾਕਿ ISI ਸਮਰਥਿਤ ਸ਼ਹਿਜ਼ਾਦ ਭੱਟੀ ਨੈੱਟਵਰਕ UAPA ਤਹਿਤ ਅਤਿਵਾਦੀ ਸੰਗਠਨ ਘੋਸ਼ਿਤ 

ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਤਹਿਤ ਇੱਕ ਅਤਿਵਾਦੀ ਸੰਗਠਨ ਐਲਾਨ ਦਿੱਤਾ ਹੈ। ਅਤਿਵਾਦ ਵਿਰੁੱਧ ਭਾਰਤ ਦੀ ਚੱਲ ਰਹੀ ਲੜਾਈ ਵਿੱਚ ਇਸ ਕਦਮ ਨੂੰ ਜੋੜਦਿਆਂ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ...

  • fb
  • twitter
  • whatsapp
  • whatsapp
featured-img featured-img
Shahzad Bhatti. Photo: Instagram/File
Advertisement

ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਤਹਿਤ ਇੱਕ ਅਤਿਵਾਦੀ ਸੰਗਠਨ ਐਲਾਨ ਦਿੱਤਾ ਹੈ।

ਅਤਿਵਾਦ ਵਿਰੁੱਧ ਭਾਰਤ ਦੀ ਚੱਲ ਰਹੀ ਲੜਾਈ ਵਿੱਚ ਇਸ ਕਦਮ ਨੂੰ ਜੋੜਦਿਆਂ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ “ਅਤਿਵਾਦ ਪ੍ਰਤੀ ਜ਼ੀਰੋ ਟਾਲਰੈਂਸ ਦੇ ਵਿਜ਼ਨ” ਨੂੰ ਅੱਗੇ ਵਧਾਉਂਦੇ ਹੋਏ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ UAPA ਤਹਿਤ ਇੱਕ ਅਤਿਵਾਦੀ ਸੰਗਠਨ ਐਲਾਨਿਆ ਗਿਆ ਹੈ।

Advertisement

ਇਹ ਸਮੂਹ ਸਰਹੱਦ ਪਾਰੋਂ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ ਨੌਜਵਾਨਾਂ ਅਤੇ ਮਾਮੂਲੀ ਅਪਰਾਧੀਆਂ ਨੂੰ ਅਤਿਵਾਦ ਵੱਲ ਉਕਸਾ ਰਿਹਾ ਹੈ। ਭਾਰਤ ਦੇ ਲੋਕਤੰਤਰੀ ਢਾਂਚੇ ਅਤੇ ਫਿਰਕੂ ਸਦਭਾਵਨਾ ਦੇ ਤਾਣੇ-ਬਾਣੇ ਨੂੰ ਨਿਸ਼ਾਨਾ ਬਣਾਉਂਦੇ ਹੋਏ, ਸਿੰਡੀਕੇਟ ਨੇ ਨਫ਼ਰਤ ਭਰਿਆ ਡਿਜੀਟਲ ਸਮੱਗਰੀ ਵੀ ਪ੍ਰਕਾਸ਼ਤ ਕੀਤਾ।

Advertisement

ਇਸ ਸਾਲ ਆਜ਼ਾਦੀ ਦਿਵਸ ਦੀ ਤੋਂ ਪਹਿਲਾਂ 'ਤੇ ਸੁਰੱਖਿਆ ਏਜੰਸੀਆਂ ਨੇ ਆਈ.ਐੱਸ.ਆਈ. ਸਮਰਥਿਤ ਸ਼ਹਿਜ਼ਾਦ ਭੱਟੀ ਨੈੱਟਵਰਕ (ਐੱਸ.ਬੀ.ਐੱਨ.) ਵਿਰੁੱਧ ਇੱਕ ਵੱਡੀ ਅੰਤਰ-ਰਾਜੀ ਕਾਰਵਾਈ ਕੀਤੀ ਸੀ ਅਤੇ ਇਸ ਦੇ ਅਤਿਵਾਦੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਸੀ। ਸਰਹੱਦ ਪਾਰ ਦੇ ਅਤਿਵਾਦ ਪ੍ਰਤੀ 'ਜ਼ੀਰੋ ਟਾਲਰੈਂਸ' ਨੀਤੀ ਦੇ ਹਿੱਸੇ ਵਜੋਂ 14 ਰਾਜਾਂ ਵਿੱਚ 253 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ, 80 ਤੋਂ ਵੱਧ ਐੱਫ.ਆਈ.ਆਰ. ਅਤੇ 200 ਤੋਂ ਵੱਧ ਗ੍ਰਿਫ਼ਤਾਰੀਆਂ ਦਰਜ ਕੀਤੀਆਂ ਗਈਆਂ।

Advertisement
×