ਭਾਰਤ ਇਕ ‘ਹਿੰਦੂ ਰਾਸ਼ਟਰ’: ਭਾਗਵਤ

ਭਾਰਤ ਇਕ ‘ਹਿੰਦੂ ਰਾਸ਼ਟਰ’: ਭਾਗਵਤ

ਨਾਗਪੁਰ, 25 ਅਕਤੂਬਰ

ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਭਾਰਤ ਇਕ ‘ਹਿੰਦੂ ਰਾਸ਼ਟਰ’ ਹੈ ਤੇ ਹਿੰਦੂਤਵ ਮੁਲਕ ਦੀ ਸ਼ਖ਼ਸੀਅਤ ਦਾ ਸਾਰ-ਤੱਤ ਹੈ। ਆਰਐੱਸਐੱਸ ਦੀ ਸਾਲਾਨਾ ‘ਵਿਜੈਦਸ਼ਮੀ ਰੈਲੀ’ ਮੌਕੇ ਉਨ੍ਹਾਂ ਕਿਹਾ ਕਿ ਜਦ ਸੰਘ ਕਹਿੰਦਾ ਹੈ ਕਿ ਹਿੰਦੁਸਤਾਨ ਇਕ ‘ਹਿੰਦੂ ਰਾਸ਼ਟਰ’ ਹੈ, ਇਸ ਦੇ ਮਨ ਵਿਚ ਕੋਈ ਸਿਆਸੀ  ਜਾਂ ਤਾਕਤ ’ਤੇ ਕੇਂਦਰਤ ਸੰਕਲਪ ਨਹੀਂ ਹੁੰਦਾ। ਭਾਗਵਤ ਨੇ ਕਿਹਾ ਕਿ ਅਸੀਂ ਸਿੱਧੇ ਤੌਰ ’ਤੇ ਮੁਲਕ ਦੀ ਸ਼ਖ਼ਸੀਅਤ ਨੂੰ ਹਿੰਦੂ ਇਸ ਲਈ ਗਰਦਾਨ ਰਹੇ ਹਾਂ ਕਿਉਂਕਿ ਸਾਡੀਆਂ ਸਾਰੀਆਂ ਸਭਿਆਚਾਰਕ ਤੇ ਸਮਾਜੀ ਰਵਾਇਤਾਂ ਇਸ ਦੇ ਸਿਧਾਂਤਾਂ ਤੋਂ ਹੀ ਸੇਧ ਲੈਂਦੀਆਂ ਹਨ। ਆਰਐੱਸਐੱਸ ਮੁਖੀ ਨੇ ਕਿਹਾ ਕਿ ਹਿੰਦੂਤਵ ਸ਼ਬਦ ਨੂੰ ‘ਤੋੜ-ਮਰੋੜ’ ਲਿਆ ਗਿਆ ਹੈ। ਇਸ ਨਾਲ ਕਰਮਕਾਂਡ (ਵਿਧੀ-ਵਿਧਾਨ) ਸੰਕੇਤਕ ਤੌਰ ’ਤੇ ਜੋੜ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਘ ਇਸ ਸ਼ਬਦ ਦੀ ਵਰਤੋਂ ਮੌਕੇ ਇਸ ਗਲਤਫ਼ਹਿਮੀ ਵੱਲ ਸੰਕੇਤ ਨਹੀਂ ਕਰਦਾ। ਭਾਗਵਤ ਨੇ ਕਿਹਾ ‘ਸਾਡੇ ਲਈ, ਇਹ ਉਹ ਸ਼ਬਦ ਹੈ ਜਿਸ ਰਾਹੀਂ ਪਛਾਣ ਨੂੰ ਦਰਸਾਇਆ ਗਿਆ ਹੈ, ਇਸ ਦੇ ਨਾਲ ਹੀ ਰੂਹਾਨੀਅਤ ਨਾਲ ਜੁੜੀਆਂ ਰਵਾਇਤਾਂ ਹਨ ਜਿਨ੍ਹਾਂ ਦੀ ਨਿਰੰਤਰਤਾ ਨੂੰ ਪ੍ਰਗਟ ਕੀਤਾ ਜਾਂਦਾ ਹੈ ਅਤੇ ਭਾਰਤ ਦੀ ਧਰਤੀ ’ਚ ਪੈਦਾ ਹੋਈਆਂ ਸਮੁੱਚੀਆਂ ਕਦਰਾਂ-ਕੀਮਤਾਂ ਦਾ ਸਰਮਾਇਆ ਵੀ ਹੈ ਜਿਸ ਨੂੰ ਪ੍ਰਤੱਖ ਕੀਤਾ ਗਿਆ ਹੈ।’ ਇਸ ਲਈ ਸੰਘ ਮੰਨਦਾ ਹੈ ਕਿ ਇਹ ਸ਼ਬਦ ਭਾਰਤ ਦੀ ਸਾਰੀ 130 ਕਰੋੜ ਦੀ ਆਬਾਦੀ ’ਤੇ ਲਾਗੂ ਹੁੰਦਾ ਹੈ। ਉਨ੍ਹਾਂ ਸਾਰਿਆਂ ’ਤੇ ਜੋ ਖ਼ੁਦ ਨੂੰ ਭਾਰਤਵਰਸ਼ ਦੇ ਧੀਆਂ ਤੇ ਪੁੱਤਰ ਮੰਨਦੇ ਹਨ। ਭਾਗਵਤ ਨੇ ਕਿਹਾ ਕਿ ਉਹ ਸਾਰੇ ਜੋ ਆਪਣੇ ਵੱਡੇ-ਵਡੇਰਿਆਂ ਦੀ ਵਿਰਾਸਤ ਉਤੇ ਮਾਣ ਕਰਦੇ ਹਨ, ਉਨ੍ਹਾਂ ਸਾਰਿਆਂ ਉਤੇ ਹਿੰਦੂਤਵ ਸ਼ਬਦ ਢੁੱਕਦਾ ਹੈ। ਆਰਐੱਸਐੱਸ ਮੁਖੀ ਨੇ ਕਿਹਾ ਕਿ ਇਸ ਸ਼ਬਦ ਦੇ ਅਸਲ ਮਤਲਬ ਤੋਂ ਅਣਜਾਣ ਰਹਿਣ ਨਾਲ ਦੇਸ਼ ਤੇ ਸਮਾਜ ਨੂੰ ਏਕੇ ਵਿਚ ਬੰਨ੍ਹਣ ਵਾਲੇ ਧਾਗੇ ਕਮਜ਼ੋਰ ਪੈਂਦੇ ਹਨ ਕਿਉਂਕਿ ਦੇਸ਼-ਸਮਾਜ ਨੂੰ ਵੰਡਣ ਵਾਲੇ ਪਹਿਲਾਂ ਇਸੇ ਸ਼ਬਦ ਨੂੰ ਨਿਸ਼ਾਨਾ ਬਣਾ ਕੇ ਫ਼ਿਰਕਿਆਂ ’ਚ ਤਕਰਾਰ ਖੜ੍ਹਾ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਭਿੰਨਤਾ ਨੂੰ ਹਿੰਦੂ ਦਰਸ਼ਨ ਸ਼ਾਸਤਰ ਵਿਚ ਸਵੀਕਾਰ ਕਰ ਕੇ ਸਨਮਾਨ ਦਿੱਤਾ ਗਿਆ ਹੈ। ਆਨਲਾਈਨ ਪ੍ਰਸਾਰਿਤ ਭਾਸ਼ਣ ਵਿਚ ਭਾਗਵਤ ਨੇ ਕਿਹਾ ‘ਹਿੰਦੂ ਕਿਸੇ ਡੇਰੇ ਜਾਂ ਪੰਥ ਦਾ ਨਾਂ ਨਹੀਂ ਹੈ, ਨਾ ਇਹ ਕਿਸੇ ਸੂਬਾਈ ਦਾਇਰੇ ਵਿਚ ਬੱਝਿਆ ਹੈ, ਨਾ ਇਹ ਕਿਸੇ ਇਕ ਜਾਤੀ ਜਾਂ ਖ਼ਾਸ ਭਾਸ਼ਾ ਬੋਲਣ ਵਾਲੇ ਦਾ ਹੱਕ ਹੈ।’ ਮੋਹਨ ਭਾਗਵਤ ਨੇ ਕਿਹਾ ‘ਕਿਸੇ ਨੂੰ ਇਸ ਸ਼ਬਦ ਨੂੰ ਸਵੀਕਾਰਨ ਵਿਚ ਇਤਰਾਜ਼ ਹੋ ਸਕਦਾ ਹੈ ਪਰ ਜੇ ਉਨ੍ਹਾਂ ਦੇ ਮਨ ਵਿਚ ਵਿਸ਼ਾ-ਵਸਤੂ ਇਸ ਨਾਲ ਮੇਲ ਖਾਂਦਾ ਹੈ ਤਾਂ ਉਨ੍ਹਾਂ ਵੱਲੋਂ ਕਿਸੇ ਹੋਰ ਸ਼ਬਦ ਦੀ ਵਰਤੋਂ ਉਤੇ ਅਸੀਂ ਇਤਰਾਜ਼ ਨਹੀਂ ਕਰਾਂਗੇ।’ ਉਨ੍ਹਾਂ ਕਿਹਾ ਕਿ ਹਿੰਦੂ ਹੋਣ ਦਾ ਮਤਲਬ ਆਪਣਾ ਵਿਸ਼ਵਾਸ, ਭਾਸ਼ਾ, ਧਰਤੀ ਜਾਂ ਕੋਈ ਹੋਰ ਪਛਾਣ ਤਿਆਗਣਾ ਨਹੀਂ ਹੈ। ਇਹ ਸਿਰਫ਼ ਸਬਉੱਚਤਾ ਦੀ ਤਲਾਸ਼ ਤਿਆਗਣ ’ਤੇ ਜ਼ੋਰ ਪਾਉਂਦਾ ਹੈ। ਭਾਗਵਤ ਨੇ ਕਿਹਾ ਕਿ ਨਫ਼ਰਤ ਫੈਲਾਉਣ ਤੇ ਗੁਮਰਾਹ ਕਰਨ ਵਾਲੀਆਂ ਸਵਾਰਥੀ ਤਾਕਤਾਂ ਤੋਂ ਬਚਣ ਦੀ ਲੋੜ ਹੈ ਜੋ ਕੱਟੜਵਾਦ ਤੇ ਵੱਖਵਾਦ ਨੂੰ ਉਤਸ਼ਾਹਿਤ ਕਰਦੀਆਂ ਹਨ। 

-ਪੀਟੀਆਈ 

ਚੀਨ ਨੇ ਸਾਡੀ ਜ਼ਮੀਨ ਦੱਬੀ, ਪਰ ਭਾਗਵਤ ਸਵੀਕਾਰਨ ਤੋਂ ਡਰਦੇ ਨੇ: ਰਾਹੁਲ

ਨਵੀਂ ਦਿੱਲੀ: ਆਰਐੱਸਐੱਸ ਮੁਖੀ ਮੋਹਨ ਭਾਗਵਤ ਵੱਲੋਂ ਕੀਤੀ ਟਿੱਪਣੀ ਕਿ ਭਾਰਤ ਨੂੰ ਚੀਨ ਖ਼ਿਲਾਫ਼ ਫ਼ੌਜੀ ਪੱਧਰ ’ਤੇ ਪੂਰੀ ਤਿਆਰੀ ਰੱਖਣੀ ਚਾਹੀਦੀ ਹੈ ਉਤੇ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਸੰਘ ਸੁਪਰੀਮੋ ਨੂੰ ਪਤਾ ਹੈ ਕਿ ਕਮਿਊਨਿਸਟ ਮੁਲਕ ਨੇ ਭਾਰਤੀ ਜ਼ਮੀਨ ’ਤੇ ਕਬਜ਼ਾ ਕੀਤਾ ਹੈ, ਪਰ ਇਸ ਨੂੰ ਸਵੀਕਾਰਨ ਤੋਂ ਡਰਦੇ ਹਨ। ਰਾਹੁਲ ਨੇ ਕਿਹਾ ਕਿ ਸੱਚ ਤਾਂ ਇਹ ਹੈ ਕਿ ਭਾਰਤ ਸਰਕਾਰ ਤੇ ਆਰਐੱਸਐੱਸ ਨੇ ਚੀਨ ਨੂੰ ਜ਼ਮੀਨ ਦੱਬਣ ਦੀ ਖੁੱਲ੍ਹ ਦਿੱਤੀ ਹੈ। ਕਾਂਗਰਸ ਆਗੂ ਨੇ ਟਵੀਟ ਕਰਦਿਆਂ ਨਾਲ ਆਰਐੱਸਐੱਸ ਮੁਖੀ ਦੇ ਭਾਸ਼ਣ ਦੀਆਂ ਖ਼ਬਰਾਂ ਵੀ ਟੈਗ ਕੀਤੀਆਂ। ਦੱਸਣਯੋਗ ਹੈ ਕਿ ਰਾਹੁਲ ਗਾਂਧੀ ਚੀਨ ਦੇ ਮੁੱਦੇ ’ਤੇ ਸਰਕਾਰ ਨੂੰ ਨਿਸ਼ਾਨਾ ਬਣਾ ਰਹੇ ਹਨ ਅਤੇ ਐਲਏਸੀ ’ਤੇ ਮਾਰਚ 2020 ਤੋਂ ਪਹਿਲਾਂ ਵਾਲੀ ਸਥਿਤੀ ਮੁੜ ਕਾਇਮ ਕਰਨ ਦੀ ਮੰਗ ਕਰ ਰਹੇ ਹਨ। ਇਸ ਤੋਂ ਪਹਿਲਾਂ ਅੱਜ ਆਰਐੱਸਐੱਸ ਮੁਖੀ ਨੇ ਚੀਨ ਨੂੰ ‘ਵਿਸਤਾਰਵਾਦੀ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚੀਨ ਖ਼ਿਲਾਫ਼ ਗੁਆਂਢੀ ਮੁਲਕਾਂ ਨੇਪਾਲ, ਸ੍ਰੀਲੰਕਾ ਤੇ ਹੋਰਾਂ ਨਾਲ ਗੱਠਜੋੜ ਕਰਨਾ ਚਾਹੀਦਾ ਹੈ। ਭਾਗਵਤ ਨੇ ਕਿਹਾ ਕਿ ਭਾਰਤੀ ਰੱਖਿਆ ਬਲਾਂ, ਸਰਕਾਰ ਤੇ ਲੋਕਾਂ ਨੇ ਚੀਨ ਵੱਲੋਂ ਸਾਡੇ ਖੇਤਰ ’ਤੇ ਕਬਜ਼ਾ ਕਰਨ ਲਈ ਚੁੱਕੇ ਕਦਮਾਂ ਦਾ ਤਿੱਖਾ ਜਵਾਬ ਦਿੱਤਾ ਹੈ। ਭਾਗਵਤ ਨੇ ਕਿਹਾ ਕਿ ਭਾਰਤ ਦੇ ਮਿੱਤਰਤਾ ਵਾਲੇ ਸੁਭਾਅ ਨੂੰ ਕਮਜ਼ੋਰੀ ਨਾ ਸਮਝਿਆ ਜਾਵੇ। -ਆਈਏਐਨਐੱਸ 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All