ਮੁੰਬਈ: ਭਾਰਤ ਸਰਕਾਰ ਨੇ ਬੀਤੇ ਹਫ਼ਤੇ ਪਿਆਜ਼ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਆਈ ਗਿਰਾਵਟ ਦੇ ਮੱਦੇਨਜ਼ਰ ਪਹਿਲੀ ਜਨਵਰੀ ਤੋਂ ਇਸ ਜਿਣਸ ਦੀ ਬਰਾਮਦਗੀ ਤੋਂ ਪਾਬੰਦੀ ਹਟਾ ਦਿੱਤੀ ਹੈ। ਵਣਜ ਅਤੇ ਉਦਯੋਗ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪਿਆਜ਼ ਦੀਆਂ ਸਾਰੀਆਂ ਕਿਸਮਾਂ ਨੂੰ ਬਰਾਮਦ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਕਈ ਸੂਬਿਆਂ ਵਿੱਚ ਹੜ੍ਹ ਆਉਣ ਕਾਰਨ ਪਿਆਜ਼ ਦੀ ਫ਼ਸਲ ਖ਼ਰਾਬ ਹੋ ਗਈ ਸੀ ਅਤੇ ਭਾਰਤ ਵਿੱਚ ਕੀਮਤਾਂ ਅਸਮਾਨ ਛੂਹਣ ਲੱਗ ਗਈਆਂ ਸਨ। ਭਾਰਤ ਸਰਕਾਰ ਨੇ ਘਰੇਲੂ ਪੱਧਰ ’ਤੇ ਕੀਮਤਾਂ ਨੂੰ ਕਾਬੂ ਕਰਨ ਲਈ ਸਤੰਬਰ ਵਿੱਚ ਪਿਆਜ਼ ਦੀ ਬਰਾਮਦਗੀ ’ਤੇ ਪਾਬੰਦੀ ਲਾ ਦਿੱਤੀ ਸੀ।
-ਰਾਇਟਰਜ਼