ਨਵੀਂ ਦਿੱਲੀ, 15 ਮਈ
ਭਾਰਤ ਨੇ ਖੈਬਰ ਪਖਤੂਨਖਵਾ ਸੂਬੇ ’ਚ ਦੋ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਜਾਂਚ ਸੰਜੀਦਗੀ ਨਾਲ ਕਰਨ ਲਈ ਪਾਕਿਸਤਾਨ ਨੂੰ ਆਖਦਿਆਂ ਮੰਗ ਕੀਤੀ ਹੈ ਕਿ ਇਸ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤ ਨੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਉਣ ’ਤੇ ਪਾਕਿਸਤਾਨ ਕੋਲ ਤਿੱਖਾ ਰੋਸ ਦਰਜ ਕਰਵਾਇਆ ਹੈ। ਬਾਗਚੀ ਨੇ ਕਿਹਾ ਕਿ ਭਾਰਤ ਆਸ ਕਰਦਾ ਹੈ ਕਿ ਪਾਕਿਸਤਾਨ ਸਰਕਾਰ ਆਪਣੇ ਘੱਟ ਗਿਣਤੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਲਾਮਤੀ ਲਈ ਕਦਮ ਉਠਾਏਗੀ। -ਪੀਟੀਆਈ