ਦਿੱਲੀ, 17 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਨੇ ਦੇਸ਼ ਵਾਸੀਆਂ ਨੂੰ ਕੋਵਿਡ ਟੀਕੇ ਦੀਆਂ 200 ਕਰੋੜ ਖੁਰਾਕਾਂ ਦੇਣ ਦੇ ਅੰਕੜੇ ਨੂੰ ਪਾਰ ਕਰਕੇ ਮੁੜ ਇਤਿਹਾਸ ਰਚਿਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ 98 ਪ੍ਰਤੀਸ਼ਤ ਬਾਲਗ ਆਬਾਦੀ ਨੇ ਘੱਟੋ ਘੱਟ ਇੱਕ ਖੁਰਾਕ ਪ੍ਰਾਪਤ ਕੀਤੀ ਹੈ, ਜਦੋਂ ਕਿ 90 ਫ਼ੀਸਦ ਦਾ ਪੂਰੀ ਤਰ੍ਹਾਂ ਟੀਕਾਕਰਨ ਕਰ ਚੁੱਕੇ ਹਨ। ਮੋਦੀ ਨੇ ਟਵੀਟ ਕੀਤਾ, ‘ਭਾਰਤ ਨੇ ਫਿਰ ਇਤਿਹਾਸ ਰਚਿਆ! ਵੈਕਸੀਨ ਦੀਆਂ 200 ਕਰੋੜ ਖੁਰਾਕਾਂ ਦੇ ਵਿਸ਼ੇਸ਼ ਅੰਕੜੇ ਨੂੰ ਪਾਰ ਕਰਨ ‘ਤੇ ਸਾਰੇ ਭਾਰਤੀਆਂ ਨੂੰ ਵਧਾਈਆਂ।’