ਨਵੀਂ ਦਿੱਲੀ, 22 ਅਕਤੂਬਰ
ਕੇਂਦਰ ਸਰਕਾਰ ਨੇ ਸੈਰ-ਸਪਾਟਾ ਅਤੇ ਇਲਾਜ ਲਈ ਦੇਸ਼ ਆਉਣ ਵਾਲਿਆਂ ਨੂੰ ਛੱਡ ਕੇ ਬਾਕੀ ਹਰ ਤਰ੍ਹਾਂ ਦੇ ਵੀਜ਼ੇ ਤੁਰੰਤ ਬਹਾਲ ਕਰ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਵੀਰਵਾਰ ਕਿਹਾ ਕਿ ਸਰਕਾਰ ਸਾਰੇ ਓਸੀਆਈ, ਪੀਆਈਓ ਕਾਰਡ ਧਾਰਕਾਂ ਅਤੇ ਹੋਰ ਵਿਦੇਸ਼ੀ ਨਾਗਰਿਕਾਂ ਨੂੰ ਸੈਰ-ਸਪਾਟਾ ਵੀਜ਼ਾ ਨੂੰ ਛੱਡ ਕੇ ਕਿਸੇ ਵੀ ਉਦੇਸ਼ ਲਈ ਭਾਰਤ ਆਉਣ ਦੀ ਆਗਿਆ ਹੈ।