ਇੰਡੀਆ ਜਾਂ ਐੱਨਡੀਏ: ਕਿਸੇ ਨਾਲ ਵੀ ਚੋਣ ਗਠਜੋੜ ਨਹੀਂ ਕਰੇਗੀ ਬਸਪਾ: ਮਾਇਆਵਤੀ
ਲਖਨਊ, 15 ਜਨਵਰੀ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਇਕੱਲੇ ਲੜੇਗੀ ਅਤੇ ਨਾ ਤਾਂ ਇੰਡੀਆ ਗਠਜੋੜ ਜਾਂ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਨਾਲ ਭਾਈਵਾਲੀ ਕਰੇਗੀ। ਆਪਣੇ...
Advertisement
ਲਖਨਊ, 15 ਜਨਵਰੀ
Advertisement
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਇਕੱਲੇ ਲੜੇਗੀ ਅਤੇ ਨਾ ਤਾਂ ਇੰਡੀਆ ਗਠਜੋੜ ਜਾਂ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਨਾਲ ਭਾਈਵਾਲੀ ਕਰੇਗੀ। ਆਪਣੇ 68ਵੇਂ ਜਨਮ ਦਿਨ 'ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਮਾਇਆਵਤੀ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਤੋਂ ਸੰਨਿਆਸ ਲੈਣ ਦੀ ਕੋਈ ਯੋਜਨਾ ਨਹੀਂ ਹੈ, ਜਿਵੇਂ ਕਿ ਮੀਡੀਆ ਦੇ ਇਕ ਹਿੱਸੇ 'ਚ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਮ ਮੰਦਰ ਦੇ ਪਵਿੱਤਰ ਸਮਾਰੋਹ ਲਈ ਸੱਦਾ ਮਿਲਿਆ ਹੈ ਪਰ ਹਾਲੇ ਤੱਕ ਇਸ ਵਿੱਚ ਸ਼ਾਮਲ ਹੋਣ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਉਨ੍ਹਾਂ ਮੰਦਰ ਦੀ ਉਸਾਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਬਸਪਾ ਮਸਜਿਦ ਦੀ ਉਸਾਰੀ ਦਾ ਸਵਾਗਤ ਕਰੇਗੀ ਕਿਉਂਕਿ ਪਾਰਟੀ ਧਰਮਾਂ ਵਿੱਚ ਕੋਈ ਭੇਦਭਾਵ ਨਹੀਂ ਕਰਦੀ।
Advertisement
×