ਨਵੀਂ ਦਿੱਲੀ: ਪਾਕਿਸਤਾਨੀ ਫੌਜ ਵੱਲੋਂ ਕੰਟਰੋਲ ਰੇਖਾ ਅਤੇ ਕੌਮਾਂਤਰੀ ਸਰਹੱਦ ’ਤੇ ਬਿਨਾਂ ਭੜਕਾਹਟ ਦੇ ਗੋਲੀਬੰਦੀ ਦੀ ਉਲੰਘਣਾ ਕਰਨ ’ਤੇ ਭਾਰਤ ਨੇ ਤਿੱਖਾ ਰੋਸ ਦਰਜ ਕਰਵਾਇਆ ਹੈ। ਸਰਕਾਰੀ ਸੂਤਰਾਂ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ’ਚ ਅਤਿਵਾਦੀਆਂ ਦੀ ਘੁਸਪੈਠ ਕਰਾਉਣ ਦੇ ਮਕਸਦ ਨਾਲ ਇਹ ਕੋਝੀ ਹਰਕਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਤੱਕ ਪਾਕਿਸਤਾਨੀ ਫੌਜ ਵੱਲੋਂ 2432 ਵਾਰ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ ਜਿਨ੍ਹਾਂ ’ਚ 14 ਭਾਰਤੀ ਮਾਰੇ ਗਏ ਅਤੇ 88 ਜ਼ਖ਼ਮੀ ਹੋਏ ਹਨ।
-ਪੀਟੀਆਈ