ਭਾਰਤ ਮਾਲਦੀਵ ਵਿਚ ਯੂਪੀਆਈ ਭੁਗਤਾਨ ਸੇਵਾਵਾਂ ਸ਼ੁਰੂ ਕਰੇਗਾ
ਮਾਲੇ, 10 ਅਗਸਤ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਮਾਲਦੀਵ ਨੇ ਇੱਥੇ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਲਾਂਚ ਕਰਨ ਲਈ ਇਕ ਸਮਝੌਤੇ 'ਤੇ ਹਸਤਾਖ਼ਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਮਾਲਦੀਵ ਦੇ ਸੈਰ ਸਪਾਟਾ ਖੇਤਰ ਨੂੰ...
Advertisement
ਮਾਲੇ, 10 ਅਗਸਤ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਮਾਲਦੀਵ ਨੇ ਇੱਥੇ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਲਾਂਚ ਕਰਨ ਲਈ ਇਕ ਸਮਝੌਤੇ 'ਤੇ ਹਸਤਾਖ਼ਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਮਾਲਦੀਵ ਦੇ ਸੈਰ ਸਪਾਟਾ ਖੇਤਰ ਨੂੰ ਹੁਲਾਰਾ ਮਿਲੇਗਾ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਲਦੀਵ ਦੀ ਤਿੰਨ ਰੋਜ਼ਾ ਯਾਤਰਾ ਦੌਰਾਨ ਇਸ ਸਮਝੌਤੇ ’ਤੇ ਸਹਤਾਖ਼ਰ ਕੀਤੇ। ਇਸ ਸਬੰਧੀ ਉਨ੍ਹਾਂ ਆਪਣੇ ਹਮਰੁਤਬਾ ਮੂਸਾ ਜ਼ਮੀਰ ਨਾਲ ਬੈਠਕ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਨੇ ਯੂਪੀਆਈ ਦੇ ਨਾਲ ਡਿਜੀਟਲ ਲੈਣ ਦੇਣ ਵਿਚ ਕ੍ਰਾਂਤੀ ਲਿਆਂਦੀ ਹੈ ਅਤੇ ਭਾਰਤ ਵਿੱਤੀ ਸਮਾਵੇਸ਼ ਇੱਕ ਨਵੇਂ ਪੱਧਰ 'ਤੇ ਪਹੁੰਚ ਗਿਆ ਹੈ। -ਪੀਟੀਆਈ
Advertisement
Advertisement