ਨਵੀਂ ਦਿੱਲੀ: ਭਾਰਤ ਅਤੇ ਪਾਕਿਸਤਾਨ ਦੀਆਂ ਫ਼ੌਜਾਂ ਵੱਲੋਂ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਸਖ਼ਤੀ ਨਾਲ ਪਾਲਣ ’ਤੇ ਸਹਿਮਤੀ ਬਣਾਏ ਜਾਣ ਮਗਰੋਂ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਨਾਲ ਆਮ ਗੁਆਂਢੀਆਂ ਵਾਲੇ ਰਿਸ਼ਤੇ ਬਣਾਉਣ ਦਾ ਇਛੁੱਕ ਹੈ ਅਤੇ ਉਹ ਸਾਰੇ ਮਸਲੇ ਸ਼ਾਂਤਮਈ ਢੰਗ ਨਾਲ ਸੁਲਝਾਉਣ ਪ੍ਰਤੀ ਵਚਨਬੱਧ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਨੁਰਾਗ ਸ੍ਰੀਵਾਸਤਵ ਨੇ ਵਰਚੁਅਲੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਹਿਮ ਮੁੱਦਿਆਂ ’ਤੇ ਭਾਰਤ ਦੀ ਸਥਿਤੀ ’ਚ ਕੋਈ ਬਦਲਾਅ ਨਹੀਂ ਆਇਆ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਸਮਝੌਤੇ ’ਤੇ ਬਣੀ ਸਹਿਮਤੀ ਮਗਰੋਂ ਡੀਜੀਐੱਮਓਜ਼ ਦੇ ਆਏ ਸਾਂਝੇ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਰੱਖਿਆ ਮੰਤਰਾਲੇ ਨਾਲ ਸੰਪਰਕ ਕੀਤਾ ਜਾਵੇ। -ਪੀਟੀਆਈ