ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤ ਨੇ ਪਾਕਿਸਤਾਨ ਨੂੰ ਤਵੀ ਨਦੀ ’ਚ ਸੰਭਾਵਿਤ ਹੜ੍ਹਾਂ ਬਾਰੇ ਚਿਤਾਵਨੀ ਦਿੱਤੀ

ਰਿਪੋਰਟ ਵਿੱਚ ਹੋਇਆ ਖੁਲਾਸਾ; ਭਾਰਤ ਜਾਂ ਪਾਕਿਸਤਾਨ ਵਿੱਚੋਂ ਕਿਸੇ ਨੇ ਪੁਸ਼ਟੀ ਨਾ ਕੀਤੀ
Advertisement

India alerts Pakistan about potential flood in Tawi river: Report ਭਾਰਤ ਨੇ ਪਾਕਿਸਤਾਨ ਨੂੰ ਤਵੀ ਨਦੀ ਵਿੱਚ ਸੰਭਾਵੀ ਹੜ੍ਹਾਂ ਬਾਰੇ ਸੁਚੇਤ ਕੀਤਾ ਹੈ। ਇਹ ਖੁਲਾਸਾ ਇੱਕ ਮੀਡੀਆ ਰਿਪੋਰਟ ਵਿੱਚ ਅੱਜ ਕੀਤਾ ਗਿਆ ਹੈ। ਦਿ ਨਿਊਜ਼ ਨੇ ਅਧਿਕਾਰਤ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤ ਨੇ ਸੰਭਾਵੀ ਹੜ੍ਹਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਪਾਕਿਸਤਾਨ ਨਾਲ ਸੰਪਰਕ ਕੀਤਾ ਹੈ। ਦੂਜੇ ਪਾਸੇ ਭਾਰਤ ਜਾਂ ਪਾਕਿਸਤਾਨ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸਣਾ ਬਣਦਾ ਹੈ ਕਿ ਆਮ ਤੌਰ ’ਤੇ ਅਜਿਹੀ ਜਾਣਕਾਰੀ ਸਿੰਧੂ ਜਲ ਕਮਿਸ਼ਨਰ ਵਲੋਂ ਸਾਂਝੀ ਕੀਤੀ ਜਾਂਦੀ ਹੈ। ਸੂਤਰਾਂ ਦੇ ਹਵਾਲੇ ਨਾਲ ਅਖਬਾਰ ਨੇ ਦਾਅਵਾ ਕੀਤਾ ਕਿ ਭਾਰਤ ਨੇ ਪਾਕਿਸਤਾਨ ਨੂੰ ਜੰਮੂ ਵਿੱਚ ਤਵੀ ਨਦੀ ਵਿੱਚ ਸੰਭਾਵਿਤ ਹੜ੍ਹਾਂ ਬਾਰੇ ਚਿਤਾਵਨੀ ਦਿੱਤੀ ਹੈ।

Advertisement
Advertisement