ਭਾਰਤ ਹੁਣ ਇਰਾਨ ਦੀ ਬਜਾਏ ਵੈਨੇਜ਼ੁਏਲਾ ਤੋਂ ਖਰੀਦੇਗਾ ਤੇਲ: ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਭਾਰਤ ਹੁਣ ਇਰਾਨ ਤੋਂ ਤੇਲ ਖਰੀਦਣ ਦੀ ਬਜਾਏ ਵੈਨੇਜ਼ੁਏਲਾ ਤੋਂ ਤੇਲ ਦੀ ਖਰੀਦ ਕਰੇਗਾ। ਵਾਸ਼ਿੰਗਟਨ ਡੀ ਸੀ ਤੋਂ ਫਲੋਰਿਡਾ ਜਾਂਦੇ ਹੋਏ ਏਅਰ ਫੋਰਸ ਵਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ...
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਭਾਰਤ ਹੁਣ ਇਰਾਨ ਤੋਂ ਤੇਲ ਖਰੀਦਣ ਦੀ ਬਜਾਏ ਵੈਨੇਜ਼ੁਏਲਾ ਤੋਂ ਤੇਲ ਦੀ ਖਰੀਦ ਕਰੇਗਾ। ਵਾਸ਼ਿੰਗਟਨ ਡੀ ਸੀ ਤੋਂ ਫਲੋਰਿਡਾ ਜਾਂਦੇ ਹੋਏ ਏਅਰ ਫੋਰਸ ਵਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਇਸ ਸੌਦੇ ਦੀ ਰੂਪ-ਰੇਖਾ ਤਿਆਰ ਕਰ ਲਈ ਹੈ।
ਟਰੰਪ ਦੀ ਇਹ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਇਕ ਦਿਨ ਪਹਿਲਾਂ ਅਮਰੀਕਾ ਨੇ ਦਿੱਲੀ ਨੂੰ ਕਿਹਾ ਸੀ ਕਿ ਉਹ ਰੂਸੀ ਤੇਲ ਦੀ ਦਰਾਮਦ ਦੇ ਬਦਲ ਵਜੋਂ ਜਲਦੀ ਹੀ ਵੈਨੇਜ਼ੁਏਲਾ ਦੇ ਤੇਲ ਦੀ ਖਰੀਦ ਮੁੜ ਸ਼ੁਰੂ ਕਰ ਸਕਦਾ ਹੈ। ਅਮਰੀਕਾ ਵੱਲੋਂ ਭਾਰਤ ਨੂੰ ਵੈਨੇਜ਼ੁਏਲਾ ਦਾ ਕੱਚਾ ਤੇਲ ਸਪਲਾਈ ਕਰਨ ਦੀ ਇਹ ਕੋਸ਼ਿਸ਼ ਅਜਿਹੇ ਸਮੇਂ ਕੀਤੀ ਜਾ ਰਹੀ ਹੈ ਜਦੋਂ ਵਾਸ਼ਿੰਗਟਨ ਯੂਕਰੇਨ ਨਾਲ ਜੰਗ ਵਿੱਚ ਰੂਸ ਨੂੰ ਹੋਣ ਵਾਲੀ ਤੇਲ ਦੀ ਕਮਾਈ ਨੂੰ ਘਟਾਉਣਾ ਚਾਹੁੰਦਾ ਹੈ।
ਜ਼ਿਕਰਯੋਗ ਹੈ ਕਿ ਟਰੰਪ ਨੇ ਪਿਛਲੇ ਸਾਲ ਮਾਰਚ ਵਿੱਚ ਭਾਰਤ ਸਮੇਤ ਵੈਨੇਜ਼ੁਏਲਾ ਦਾ ਤੇਲ ਖਰੀਦਣ ਵਾਲੇ ਦੇਸ਼ਾਂ 'ਤੇ 25% ਟੈਕਸ ਲਗਾ ਦਿੱਤਾ ਸੀ। ਟਰੰਪ ਨੇ ਸ਼ਨਿਚਰਵਾਰ ਨੂੰ ਇਹ ਵੀ ਕਿਹਾ ਕਿ ਚੀਨ ਦਾ ਵੀ ਵੈਨੇਜ਼ੁਏਲਾ ਤੋਂ ਤੇਲ ਖਰੀਦਣ ਲਈ ਅਮਰੀਕਾ ਨਾਲ ਸਮਝੌਤਾ ਕਰਨ ਦਾ ਸਵਾਗਤ ਹੈ।

