ਭਾਰਤ ਦੀ ਦੂਜੀ ਤਿਮਾਹੀ ’ਚ ਕੁੱਲ ਘਰੇਲੂ ਉਤਪਾਦ ਦਰ 6.3 ਫੀਸਦੀ ’ਤੇ ਖਿਸਕੀ : The Tribune India

ਭਾਰਤ ਦੀ ਦੂਜੀ ਤਿਮਾਹੀ ’ਚ ਕੁੱਲ ਘਰੇਲੂ ਉਤਪਾਦ ਦਰ 6.3 ਫੀਸਦੀ ’ਤੇ ਖਿਸਕੀ

ਉਤਪਾਦਨ ਤੇ ਖਣਨ ਸੈਕਟਰਾਂ ’ਚ ਨਿਘਾਰ ਦਾ ਸਿੱਧਾ ਅਸਰ ਪਿਆ

ਭਾਰਤ ਦੀ ਦੂਜੀ ਤਿਮਾਹੀ ’ਚ ਕੁੱਲ ਘਰੇਲੂ ਉਤਪਾਦ ਦਰ 6.3 ਫੀਸਦੀ ’ਤੇ ਖਿਸਕੀ

ਨਵੀਂ ਦਿੱਲੀ, 30 ਨਵੰਬਰ

ਦੇਸ਼ ਦੀ ਕੁੱਲ ਘਰੇਲੂ ਉਤਪਾਦ (ਜੀਡੀਪੀ) ਅਧਾਰਿਤ ਆਰਥਿਕ ਵਿਕਾਸ ਦਰ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਵਿੱਚ ਹੇਠਾਂ ਖਿਸਕ ਕੇ 6.3 ਫੀਸਦ ਰਹਿ ਗਈ ਹੈ। ਮੁੱਖ ਰੂਪ ਵਿੱਚ ਉਤਪਾਦਨ ਤੇ ਖਣਨ ਖੇਤਰਾਂ ਵਿੱਚ ਕਮਜ਼ੋਰ ਪ੍ਰਦਰਸ਼ਨ ਕਰਕੇ ਵਿਕਾਸ ਦਰ ਸੁਸਤ ਪਈ ਹੈ। ਹਾਲਾਂਕਿ ਭਾਰਤ ਅਜੇ ਵੀ ਕੁੱਲ ਆਲਮ ਵਿੱਚ ਸਭ ਤੋਂ ਤੇਜ਼ੀ ਨਾਲ ਵਿਕਾਸ ਦਰ ਹਾਸਲ ਕਰਨ ਵਾਲਾ ਅਰਥਚਾਰਾ ਬਣਿਆ ਹੋਇਆ ਹੈ। ਵਿੱਤੀ ਸਾਲ 2022-23 ਵਿੱਚ ਜੁਲਾਈ-ਸਤੰਬਰ ਦੀ ਦੂਜੀ ਤਿਮਾਹੀ ਵਿੱਚ ਚੀਨ ਦੀ ਵਿਕਾਸ 3.9 ਫੀਸਦ ਰਹੀ ਹੈ। ਉਧਰ, ਮੁੱਖ ਆਰਥਿਕ ਸਲਾਹਕਾਰ ਵੀ. ਅਨੰਤ ਨਾਗੇਸ਼ਵਰਨ ਨੇ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਚਾਲੂ ਵਿੱਤੀ ਸਾਲ ਵਿੱਚ 6.8 ਤੋਂ 7.0 ਫੀਸਦੀ ਆਰਥਿਕ ਵਿਕਾਸ ਦਰ ਹਾਸਲ ਕਰਨ ਦੇ ਰਾਹ ਵੱਲ ਵਧ ਰਹੀ ਹੈ। ਕਾਂਗਰਸ ਨੇ ਵਿੱਤੀ ਸਾਲ ਦੀ ਦੂਜੀ ਤਿਮਾਹੀ ਵਿੱਚ ਜੀਡੀਪੀ ’ਚ ਨਿਘਾਰ ਲਈ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਕਿਉਂਕਿ ਭਾਜਪਾ ਸਰਕਾਰ ਬਾਹਰੀ ਕਾਰਕਾਂ ਨੂੰ ਲੈ ਕੇ ਮਜਬੂਰ ਹੈ ਜਦੋਂਕਿ ਅੰਦਰੂਨੀ ਕਾਰਕਾਂ ਬਾਰੇ ਉਹ ਖੁ਼ਦ ਇਨਕਾਰੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All