ਹੈਦਰਾਬਾਦ, 19 ਜੂਨਭਾਰਤੀ ਹਵਾਈ ਫ਼ੌਜ ਦੇ ਏਅਰ ਚੀਫ ਮਾਰਸ਼ਲ ਆਰਕੇਐੱਸ ਭਦੌੜੀਆ ਨੇ ਅੱਜ ਕਿਹਾ ਹੈ ਕਿ ਸਾਲ 2022 ਤੱਕ 36 ਰਾਫੇਲ ਜਹਾਜ਼ਾਂ ਨੂੰ ਹਵਾਈ ਸੈਨਾ ਵਿੱਚ ਸ਼ਾਮਲ ਕੀਤਾ ਜਾਵੇਗਾ। ਫਰਾਂਸ ਤੋਂ 36 ਲੜਾਕੂ ਜਹਾਜ਼ ਪ੍ਰਾਪਤ ਕਰਨ ਲਈ ਮਿਆਦ ਬਾਰੇ ਉਨ੍ਹਾਂ ਕਿਹਾ ਕਿ ਰਾਫੇਲ ਨੂੰ ਸ਼ਾਮਲ ਕਰਨ ਦੀ ਯੋਜਨਾ ’ਤੇ ਹਵਾਈ ਫ਼ੌਜ ਦਾ ਟੀਚਾ ਨਿਸ਼ਚਤ ਹੈ। ਏਅਰ ਚੀਫ ਮਾਰਸ਼ਲ ਨੇ ਇਹ ਗੱਲ ਇਥੇ ਡੁੰਡੀਗਲ ਵਿੱਚ ਏਅਰ ਫੋਰਸ ਅਕੈਡਮੀ ਦੇ ‘ਕੰਬਾਈਨਡ ਗ੍ਰੈਜੂਏਸ਼ਨ ਪਰੇਡ’ ਦਾ ਨਿਰੀਖਣ ਕਰਨ ਤੋਂ ਬਾਅਦ ਕਹੀ।