ਜੰਮੂ, 19 ਅਗਸਤ
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਥਾਣਾ ਮੰਡੀ ਖੇਤਰ ਵਿਚ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਫੌਜ ਦਾ ਜੂਨੀਅਰ ਕਮਿਸ਼ਨਡ ਅਫਸਰ ਸ਼ਹੀਦ ਹੋ ਗਿਆ। ਦੱਸਣਾ ਬਣਦਾ ਹੈ ਕਿ ਇਸੀ ਖੇਤਰ ਵਿਚ 6 ਅਗਸਤ ਨੂੰ ਪੁਲੀਸ ਨੇ ਦੋ ਅਤਿਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੂੰ ਥਾਣਾ ਮੰਡੀ ਖੇਤਰ ਵਿਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖਬਰ ਮਿਲੀ ਸੀ ਜਿਸ ਕਾਰਨ ਖੇਤਰ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਰਾਜੌਰੀ ਦੇ ਪੁਲੀਸ ਮੁਖੀ ਨਬੀ ਕਾਸਬਾ ਨੇ ਦੱਸਿਆ ਕਿ ਅਤਿਵਾਦੀਆਂ ਨਾਲ ਮੁਕਾਬਲਾ ਜਾਰੀ ਹੈ।