ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਸਰਕਾਰ ਨੂੰ ਇਸ ਸਾਲ ਭਾਰਤੀ ਅਰਥਵਿਵਸਥਾ 7.5 ਫ਼ੀਸਦੀ ਦੀ ਦਰ ਨਾਲ ਵਧਣ ਦੀ ਉਮੀਦ ਹੈ, ਜੋ ਭਾਰਤ ਨੂੰ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਬਣਾ ਦੇਵੇਗੀ। ਬ੍ਰਿਕਸ ਸੰਮੇਲਨ ਨੂੰ ਵਰਚੁਅਲੀ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 2025 ਤੱਕ ਭਾਰਤ ਦੀ ਡਿਜੀਟਲ ਅਰਥਵਿਵਸਥਾ ਇੱਕ ਖਰਬ ਅਮਰੀਕੀ ਡਾਲਰ ਤੱਕ ਪਹੁੰਚ ਜਾਵੇਗੀ ਅਤੇ ਸਰਕਾਰ ਹਰੇਕ ਖੇਤਰ ਵਿੱਚ ਨਵੀਨਤਾ ਦਾ ਸਮਰਥਨ ਕਰ ਰਹੀ ਹੈ। ਇਸ ਮੌਕੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਯੂਕਰੇਨ ਖ਼ਿਲਾਫ਼ ਜੰਗ ਲਈ ਰੂਸ ’ਤੇ ਪਾਬੰਦੀਆਂ ਲਾਉਣ ਕਾਰਨ ਅਮਰੀਕਾ ਤੇ ਯੂਰੋਪੀਅਨ ਯੂਨੀਅਨ ਉੱਤੇ ਨਿਸ਼ਾਨਾ ਸੇਧਿਆ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਕਿਹਾ ਕਿ ਪੱਛਮੀ ਮੁਲਕਾਂ ਵੱਲੋਂ ਰੂਸ ’ਤੇ ਲਾਈਆਂ ਗਈਆਂ ਪਾਬੰਦੀਆਂ ‘ਸਿਆਸਤ’ ਤੋਂ ਪ੍ਰੇਰਿਤ ਹਨ। -ਪੀਟੀਆਈ