ਨਵੀਂ ਦਿੱਲੀ: ਭਾਰਤ ਨੇ ਪਾਕਿਸਤਾਨ ’ਚ ਕੁਲਭੂਸ਼ਣ ਜਾਧਵ ਦੇ ਕੇਸ ਦੀ ਪੈਰਵੀ ਭਾਰਤੀ ਵਕੀਲ ਵੱਲੋਂ ਕੀਤੇ ਜਾਣ ਲਈ ਦਬਾਅ ਬਣਾਇਆ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਭਾਰਤ ਇਸ ਮਾਮਲੇ ’ਚ ਕੂਟਨੀਤਕ ਚੈਨਲਾਂ ਰਾਹੀਂ ਪਾਕਿਸਤਾਨ ਦੇ ਸੰਪਰਕ ’ਚ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਨਿਆਂ ਅਦਾਲਤ ਦੇ ਫ਼ੈਸਲੇ ਮੁਤਾਬਕ ਜਾਧਵ ’ਤੇ ਨਿਰਪੱਖ ਢੰਗ ਨਾਲ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈੈ। ਸ੍ਰੀਵਾਸਤਵ ਨੇ ਕਿਹਾ ਕਿ ਪਾਕਿਸਤਾਨ ਨੂੰ ਪਹਿਲਾਂ ਕੇਸ ਨਾਲ ਜੁੜੇ ਦਸਤਾਵੇਜ਼ਾਂ ਦੀਆਂ ਕਾਪੀਆਂ ਭਾਰਤ ਨੂੰ ਦੇਣੀਆਂ ਚਾਹੀਦੀਆਂ ਹਨ ਅਤੇ ਬਿਨਾਂ ਕਿਸੇ ਅੜਿੱਕੇ ਦੇ ਜਾਧਵ ਤੱਕ ਸਫ਼ਾਰਤੀ ਰਸਾਈ ਦਿੱਤੀ ਜਾਵੇ।
-ਪੀਟੀਆਈ