ਕੀਵ, 19 ਅਕਤੂਬਰ
ਰੂਸ ਅਤੇ ਯੂਕਰੇਨ ਦੌਰਾਨ ਚੱਲ ਰਹੇ ਤਣਾਅ ਦੌਰਾਨ ਭਾਰਤੀ ਸਫ਼ਾਰਤਖਾਨੇ ਯੂਕਰੇਨ ਵਿੱਚ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਰਾਹੀਂ ਭਾਰਤੀ ਸਫ਼ਾਰਤਖਾਨੇ ਨੇ ਯੂਕਰੇਨ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਭਾਰਤੀ ਸਫ਼ਾਰਤਖ਼ਾਨੇ ਵੱਲੋਂ ਇਹ ਐਡਵਾਈਜ਼ਰੀ ਰੂਸ ਵੱਲੋਂ ਯੂਕਰੇਨ ’ਤੇ ਮਿਜ਼ਾਈਲਾਂ ਨਾਲ ਕੀਤੇ ਜਾ ਰਹੇ ਹਮਲਿਆਂ ਦੇ ਚੱਲਦਿਆਂ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਜਾਰੀ ਕੀਤੀ ਹੈ। -ਰਾਇਰਟਰਜ਼