
ਨਵੀਂ ਦਿੱਲੀ, 3 ਦਸੰਬਰ
ਭਾਰਤੀ ਜਲ ਸੈਨਾ ਨੇ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ 2047 ਤੱਕ ਆਤਮਨਿਰਭਰ ਬਣ ਜਾਵੇਗੀ। ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਜਲ ਸੈਨਾ ਦਿਵਸ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਵੀ ਕਿਹਾ ਕਿ ਜਲ ਸੈਨਾ ਹਿੰਦ ਮਹਾਸਾਗਰ ਖ਼ਿੱਤੇ ’ਚ ਚੀਨ ਦੇ ਫ਼ੌਜੀ ਤੇ ਖੋਜੀ ਬੇੜਿਆਂ ਦੀ ਹਰਕਤ ’ਤੇ ਤਿੱਖੀ ਨਜ਼ਰ ਰਖਦੀ ਹੈ। ਉਨ੍ਹਾਂ ਕਿਹਾ ਕਿ ਜਲ ਸੈਨਾ ਨੇ ਪਿਛਲੇ ਇਕ ਸਾਲ ਦੌਰਾਨ ਕਈ ਪੁਲਾਂਘਾਂ ਪੁੱਟੀਆਂ ਹਨ ਅਤੇ ਸਮੁੰਦਰੀ ਸੁਰੱਖਿਆ ਦੀ ਅਹਿਮੀਅਤ ’ਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਮਹਿਲਾਵਾਂ ਨੂੰ ਜਲ ਸੈਨਾ ’ਚ ਭਰਤੀ ਕੀਤਾ ਜਾ ਰਿਹਾ ਹੈ। -ਪੀਟੀਆਈ
ਜਲ ਸੈਨਾ ਦਿਵਸ ਅੱਜ, ਰਾਸ਼ਟਰਪਤੀ ਮੁਰਮੂ ਹੋਣਗੇ ਮੁੱਖ ਮਹਿਮਾਨ
ਵਿਸ਼ਾਖਾਪਟਨਮ: ਜਲ ਸੈਨਾ ਭਲਕੇ ਸਥਾਪਨਾ ਦਿਵਸ ਮੌਕੇ ਇਥੇ ਰਾਮਾਕ੍ਰਿਸ਼ਨਾ ਬੀਚ ’ਤੇ ਆਪਣੀ ਤਾਕਤ ਦਿਖਾਏਗੀ। ਇਹ ਪਹਿਲੀ ਵਾਰ ਹੈ ਜਦੋਂ ਜਲ ਸੈਨਾ ਦਿਵਸ ਦੇ ਜਸ਼ਨ ਦਿੱਲੀ ਤੋਂ ਬਾਹਰ ਮਨਾਏ ਜਾ ਰਹੇ ਹਨ। ਰਾਸ਼ਟਰਪਤੀ ਦਰੋਪਦੀ ਮੁਰਮੂ ਮੁੱਖ ਮਹਿਮਾਨ ਵਜੋਂ ਇਨ੍ਹਾਂ ਜਸ਼ਨਾਂ ’ਚ ਸ਼ਮੂਲੀਅਤ ਕਰਨਗੇ। ਜਲ ਸੈਨਾ ਦਿਵਸ ਹਰ ਸਾਲ 4 ਦਸੰਬਰ ਨੂੰ ਭਾਰਤ-ਪਾਕਿਸਤਾਨ ਦੀ 1971 ਦੀ ਜੰਗ ਦੌਰਾਨ ‘ਅਪਰੇਸ਼ਨ ਟ੍ਰਾਈਡੈਂਟ’ ’ਚ ਪ੍ਰਾਪਤੀਆਂ ਦੇ ਸਬੰਧ ’ਚ ਮਨਾਇਆ ਜਾਂਦਾ ਹੈ। ਸਮਾਗਮ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐੱਸ ਜਗਨ ਰੈੱਡੀ ਤੇ ਹੋਰ ਹਸਤੀਆਂ ਹਾਜ਼ਰ ਰਹਿਣਗੀਆਂ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ