DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਤਣਾਅ ਦੇ ਮੱਦੇਨਜ਼ਰ ਭਾਰਤੀ ਵਿਦਿਆਰਥੀਆਂ ਨੂੰ ਤਹਿਰਾਨ ਤੋਂ ਕੱਢਿਆ, 110 ਆਰਮੀਨੀਆ ਪਹੁੰਚੇ: ਮੰਤਰਾਲਾ

ਨਵੀਂ ਦਿੱਲੀ, 17 ਜੂਨ ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਤਿਹਰਾਨ ਵਿੱਚ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਉੱਥੋਂ ਬਾਹਰ ਕੱਢ ਲਿਆ ਗਿਆ ਹੈ ਅਤੇ ਉਨ੍ਹਾਂ ਵਿੱਚੋਂ 110 ਸਰਹੱਦ ਪਾਰ...
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 17 ਜੂਨ

ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਤਿਹਰਾਨ ਵਿੱਚ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਉੱਥੋਂ ਬਾਹਰ ਕੱਢ ਲਿਆ ਗਿਆ ਹੈ ਅਤੇ ਉਨ੍ਹਾਂ ਵਿੱਚੋਂ 110 ਸਰਹੱਦ ਪਾਰ ਕਰਕੇ ਆਰਮੀਨੀਆ ਵਿੱਚ ਦਾਖਲ ਹੋ ਗਏ ਹਨ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਭਾਰਤੀ ਦੂਤਾਵਾਸ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਾਈਚਾਰੇ ਦੇ ਨਾਲ ਲਗਾਤਾਰ ਸੰਪਰਕ ਵਿੱਚ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਤਹਿਰਾਨ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਆ ਕਾਰਨਾਂ ਕਰਕੇ ਬਾਹਰ ਕੱਢ ਲਿਆ ਗਿਆ ਹੈ। ਇਸ ਦੀ ਵਿਵਸਥਾ ਦੂਤਾਵਾਸ ਨੇ ਕੀਤੀ।’’ ਇਸ ਵਿੱਚ ਕਿਹਾ ਗਿਆ ਕਿ ਆਵਾਜਾਈ ਦੇ ਹਿਸਾਬ ਨਾਲ ਜੋ ਲੋਕ ਖੁਦ ਇੰਤਜ਼ਾਮ ਕਰ ਸਕਦੇ ਹਨ ਉਨ੍ਹਾਂ ਨੂੰ ਵੀ ਹਾਲਾਤ ਨੂੰ ਦੇਖਦੇ ਹੋਏ ਸ਼ਹਿਰ ਤੋਂ ਬਾਹਰ ਚਲੇ ਜਾਣਾ ਚਾਹੀਦਾ ਹੈ।

Advertisement

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਸ ਤੋਂ ਇਲਾਵਾ ਕੁਝ ਭਾਰਤੀਆਂ ਨੂੰ ਆਰਮੀਨੀਆ ਦੀ ਸਰਹੱਦ ਰਾਹੀਂ ਇਰਾਨ ਛੱਡਣ ਵਿੱਚ ਮਦਦ ਕੀਤੀ ਗਈ ਹੈ। ਮੰਤਰਾਲੇ ਨੇ ਕਿਹਾ ਕਿ ਅਸਥਿਰ ਸਥਿਤੀ ਨੂੰ ਦੇਖਦੇ ਹੋਏ ਅੱਗੇ ਵੀ ਸਲਾਹ ਜਾਰੀ ਕੀਤੀ ਜਾ ਸਕਦੀ ਹੈ।

ਜੰਮੂ ਕਸ਼ਮੀਰ ਵਿਦਿਆਰਥੀ ਸੰਘ ਅਨੁਸਾਰ ਉਰਮੀਆ ਮੈਡੀਕਲ ਯੂਨੀਵਰਸਿਟੀ ਦੇ 110 ਭਾਰਤੀ ਵਿਦਿਆਰਥੀ, ਜਿਨ੍ਹਾਂ ਵਿੱਚੋਂ 90 ਕਸ਼ਮੀਰ ਘਾਟੀ ਦੇ ਹਨ, ਸੁਰੱਖਿਅਤ ਢੰਗ ਨਾਲ ਸਰਹੱਦ ਪਾਰ ਕਰਕੇ ਆਰਮੀਨੀਆ ਪਹੁੰਚ ਗਏ ਹਨ।

ਇੱਕ ਹੋਰ ਬਿਆਨ ਵਿੱਚ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਇਰਾਨ ਅਤੇ ਇਜ਼ਰਾਈਲ ਵਿੱਚ ਜਾਰੀ ਘਟਨਾਕ੍ਰਮ ਦੇ ਮੱਦੇਨਜ਼ਰ 24X7 ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਅਤੇ +989010144557; +989128109115; +989128109109 ਨੰਬਰ ਜਾਰੀ ਕੀਤੇ ਗਏ ਹਨ। -ਪੀਟੀਆਈ

Advertisement
×