DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਇਜ਼ਰਾਈਲ ਵਿੱਚ ਹੁਣ ਚੱਲੇਗਾ ਭਾਰਤੀ UPI; ਭਾਰਤ ਅਤੇ ਇਜ਼ਰਾਈਲ ਦਰਮਿਆਨ ਅਹਿਮ ਸਮਝੌਤਾ

ਪ੍ਰਧਾਨ ਮੰਤਰੀ ਮੋਦੀ ਦੇ ਇਜ਼ਰਾਈਲ ਦੌਰੇ ਦਾ ਅੱਜ ਆਖਰੀ ਦਿਨ

  • fb
  • twitter
  • whatsapp
  • whatsapp
featured-img featured-img
**EDS: THIRD PARTY IMAGE** In this screengrab from a video posted on Feb. 26, 2026, Prime Minister Narendra Modi with his Israeli counterpart Benjamin Netanyahu during their joint press meet, in Jerusalem. (@NarendraModi/YT via PTI Photo) (PTI02_26_2026_000377B)
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਜ਼ਰਾਈਲ ਦੌਰੇ ਦਾ ਅੱਜ ਆਖਰੀ ਦਿਨ ਹੈ ਅਤੇ ਇਸ ਦੌਰਾਨ ਭਾਰਤ ਤੇ ਇਜ਼ਰਾਈਲ ਵਿਚਾਲੇ ਕਈ ਵੱਡੇ ਸਮਝੌਤੇ ਹੋਏ ਹਨ।

ਪ੍ਰਧਾਨ ਮੰਤਰੀ ਮੋਦੀ ਅਤੇ ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਵਿਚਾਲੇ ਹੋਈ ਦੁਵੱਲੀ ਬੈਠਕ ਤੋਂ ਬਾਅਦ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਐਲਾਨ ਕੀਤਾ ਗਿਆ ਕਿ ਹੁਣ ਇਜ਼ਰਾਈਲ ਵਿੱਚ ਵੀ ਭਾਰਤ ਦਾ UPI ਪੇਮੈਂਟ ਸਿਸਟਮ ਕੰਮ ਕਰੇਗਾ, ਜਿਸ ਨਾਲ ਉੱਥੇ ਜਾਣ ਵਾਲੇ ਭਾਰਤੀਆਂ ਨੂੰ ਭੁਗਤਾਨ ਕਰਨ ਵਿੱਚ ਬਹੁਤ ਆਸਾਨੀ ਹੋਵੇਗੀ। ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਭਾਰਤ ਜਲਦੀ ਹੀ ਇਜ਼ਰਾਈਲ ਨਾਲ ਮੁਫ਼ਤ ਵਪਾਰ ਸਮਝੌਤਾ (Free Trade Agreement) ਕਰੇਗਾ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਇਜ਼ਰਾਈਲ ਆਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਅਤੇ ਦੋਵਾਂ ਦੇਸ਼ਾਂ ਦੇ ਰਿਸ਼ਤੇ ਹੁਣ ਇੱਕ ਨਵੀਂ ਉਚਾਈ ’ਤੇ ਪਹੁੰਚ ਗਏ ਹਨ।

Advertisement

ਇਸ ਦੌਰੇ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਮੋਦੀ ਸਭ ਤੋਂ ਪਹਿਲਾਂ ਯੇਰੂਸ਼ਲਮ ਦੇ ਹੋਲੋਕਾਸਟ ਮੈਮੋਰੀਅਲ ਪਹੁੰਚੇ, ਜਿੱਥੇ ਉਨ੍ਹਾਂ ਨੇ ਹਿਟਲਰ ਦੇ ਨਾਜ਼ੀ ਸ਼ਾਸਨ ਦੌਰਾਨ ਮਾਰੇ ਗਏ 60 ਲੱਖ ਯਹੂਦੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਇਜ਼ਰਾਈਲ ਦੇ ਰਾਸ਼ਟਰਪਤੀ ਇਸਾਕ ਹਰਜ਼ੋਗ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਹਰਜ਼ੋਗ ਨੇ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਆਰਥਿਕਤਾ ਦੀ ਸ਼ਲਾਘਾ ਕੀਤੀ ਅਤੇ ਪੀਐਮ ਮੋਦੀ ਨੇ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ।

Advertisement

Advertisement
×