ਨਵੀਂ ਦਿੱਲੀ: ਯੂਕਰੇਨ ਵਿਚਲੇ ਭਾਰਤੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਤਾਜ਼ੀ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਮੁਲਕ ਵਿੱਚ ਤੇਜ਼ ਹੁੰਦੇ ਰੂਸੀ ਹਮਲਿਆਂ ਦੇ ਮੱਦੇਨਜ਼ਰ ਨਾਗਰਿਕਾਂ ਨੂੰ ਤੁਰਤ ਯੂਕਰੇਨ ਛੱਡਣ ਲਈ ਕਿਹਾ ਹੈ। ਦੂਤਾਵਾਸ ਨੇ 19 ਅਕਤੂਬਰ ਨੂੰ ਵੀ ਐਡਵਾਈਜ਼ਰੀ ਜਾਰੀ ਕੀਤੀ ਸੀ। ਇਕ ਹਫ਼ਤੇ ਤੋਂ ਘੱਟ ਸਮੇਂ ਵਿੱਚ ਭਾਰਤੀ ਦੂਤਾਵਾਸ ਵੱਲੋਂ ਜਾਰੀ ਇਹ ਦੂਜੀ ਐਡਵਾਈਜ਼ਰੀ ਹੈ। -ਏਜੰਸੀ