ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Indians evacuated from Iran ਇਰਾਨ ’ਚੋਂ 311 ਹੋਰ ਭਾਰਤੀਆਂ ਨੂੰ ਸੁਰੱਖਿਅਤ ਕੱਢਿਆ

ਨਵੀਂ ਦਿੱਲੀ ਪੁੱਜੇ ਭਾਰਤੀ ਨਾਗਰਿਕ; ਹੁਣ ਤੱਕ 1,400 ਤੋਂ ਵੱਧ ਭਾਰਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ: ਵਿਦੇਸ਼ ਮੰਤਰਾਲਾ
Advertisement

ਨਵੀਂ ਦਿੱਲੀ, 22 ਜੂਨ

Operation Sindhu: 311 more Indians evacuated from Iran ਭਾਰਤੀ ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਹੈ ਕਿ ਹੁਣ ਤੱਕ ਇਰਾਨ ਵਿਚੋਂ 1,400 ਤੋਂ ਵੱਧ ਭਾਰਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਨੇ ਅੱਜ ਇਰਾਨ ਤੋਂ 300 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਿਆ ਹੈ। ਦੂਜੇ ਪਾਸੇ ਅਮਰੀਕਾ ਦੇ ਇਰਾਨ ਦੇ ਪ੍ਰਮਾਣੂ ਟਿਕਾਣਿਆਂ ’ਤੇ ਹਮਲਾ ਕਰਨ ਤੋਂ ਬਾਅਦ ਉਥੇ ਤਣਾਅ ਵਧਦਾ ਜਾ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਇਰਾਨ ਤੋਂ ਵਾਪਸ ਲਿਆਂਦੇ ਗਏ ਲੋਕਾਂ ਦੀ ਕੁੱਲ ਗਿਣਤੀ ਹੁਣ 1,428 ਹੋ ਗਈ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਵਿਸ਼ੇਸ਼ ਉਡਾਣ ਰਾਹੀਂ ਅੱਜ ਤਿੰਨ ਸੌ ਗਿਆਰਾਂ ਭਾਰਤੀ ਨਾਗਰਿਕ ਨਵੀਂ ਦਿੱਲੀ ਪਹੁੰਚੇ। ਉਨ੍ਹਾਂ ਕਿਹਾ ਕਿ ਇਰਾਨ ਤੋਂ ਹੁਣ ਤੱਕ ਕੁੱਲ 1,428 ਭਾਰਤੀ ਨਾਗਰਿਕਾਂ ਨੂੰ ਕੱਢਿਆ ਜਾ ਚੁੱਕਾ ਹੈ।

Advertisement

Advertisement