ਨਵੀਂ ਦਿੱਲੀ, 4 ਅਗਸਤ
ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀਬੀਆਈ ਦੇ ਸਾਬਕਾ ਡਾਇਰੈਕਟਰ ਅਲੋਕ ਵਰਮਾ ਖ਼ਿਲਾਫ਼ ਅਨੁਸ਼ਾਸਨਿਕ ਕਾਰਵਾਈ ਲਈ ਸਿਫਾਰਸ਼ ਕੀਤੀ ਹੈ। ਅਲੋਕ ਵਰਮਾ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਸਰਵਿਸ ਦੌਰਾਨ ਆਪਣੀ ਦਫ਼ਤਰੀ ਪੁਜ਼ੀਸ਼ਨ ਦੀ ਦੁਰਵਰਤੋਂ ਕੀਤੀ ਅਤੇ ਸਰਵਿਸ ਰੂਲਜ਼ ਦੀ ਉਲੰਘਣਾ ਕੀਤੀ। ਸਰਕਾਰੀ ਸੂਤਰਾਂ ਅਨੁਸਾਰ ਗ੍ਰਹਿ ਮੰਤਰਾਲੇ ਨੇ ਪ੍ਰਸੋਨਲ ਤੇ ਟਰੇਨਿੰਗ ਵਿਭਾਗ ਨੂੰ ਅਲੋਕ ਵਰਮਾ ਖ਼ਿਲਾਫ਼ ਕਾਰਵਾਈ ਕਰਨ ਲਈ ਲਿਖਿਆ ਹੈ। ਜੇਕਰ ਵਰਮਾ ਖ਼ਿਲਾਫ਼ ਕਾਰਵਾਈ ਹੁੰਦੀ ਹੈ ਤਾਂ ਉਨ੍ਹਾਂ ਦੀ ਪੈਨਸ਼ਨ ਤੇ ਸੇਵਾ-ਮੁਕਤੀ ਭੱਤੇ ਪੱਕੇ ਤੌਰ ’ਤੇ ਜਾਂ ਆਰਜ਼ੀ ਤੌਰ ’ਤੇ ਬੰਦ ਕੀਤੇ ਜਾ ਸਕਦੇ ਹਨ। -ਏਜੰਸੀ