ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਇੰਦੌਰ: ਸੜਕ ਹਾਦਸੇ ’ਚ 6 ਵਿਅਕਤੀਆਂ ਦੀ ਮੌਤ, 16 ਜ਼ਖਮੀ

ਇੰਦੌਰ, 7 ਫਰਵਰੀ ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ੁੱਕਰਵਾਰ ਤੜਕੇ 4 ਵਜੇ ਦੇ ਕਰੀਬ ਜ਼ਿਲ੍ਹੇ ਦੀ ਮਹੂ ਤਹਿਸੀਲ...
Advertisement

ਇੰਦੌਰ, 7 ਫਰਵਰੀ

ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ੁੱਕਰਵਾਰ ਤੜਕੇ 4 ਵਜੇ ਦੇ ਕਰੀਬ ਜ਼ਿਲ੍ਹੇ ਦੀ ਮਹੂ ਤਹਿਸੀਲ ’ਚ ਸਥਿਤ ਮਾਨਪੁਰ ਖੇਤਰ ਦੇ ਨੇੜੇ ਇਕ ਮੋਟਰਸਾਈਕਲ, ਮਿੰਨੀ ਬੱਸ, ਟੈਂਕਰ ਵਿਚਾਲੇ ਹੋਇਆ। ਅਧਿਕਾਰੀ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀਆ, ਦੋ ਹੋਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਦੋ ਹੋਰਾਂ ਨੇ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ।

Advertisement

ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ 'ਤੇ ਪਹੁੰਚੀ ਪੁਲੀਸ ਨੇ ਜ਼ਖਮੀਆਂ ਨੂੰ ਜ਼ਿਲ੍ਹੇ ਦੇ ਐਮਵਾਈ ਹਸਪਤਾਲ ’ਚ ਦਾਖਲ ਕਰਵਾਇਆ। ਕੁੱਲ 16 ਲੋਕ ਇਲਾਜ ਅਧੀਨ ਹਨ। ਐਡੀਸ਼ਨਲ ਕਲੈਕਟਰ ਰੋਸ਼ਨ ਰਾਏ ਨੇ ਦੱਸਿਆ ਕਿ ਬੱਸ ’ਚ ਸਵਾਰ ਯਾਤਰੀ ਬੇਲਗਾਮ (ਕਰਨਾਟਕ) ਦੇ ਨਿਵਾਸੀ ਹਨ, ਜਦਕਿ ਬਾਈਕ ’ਤੇ ਸਵਾਰ ਦੋ ਵਿਅਕਤੀ ਮੱਧ ਪ੍ਰਦੇਸ਼ ਦੇ ਨਿਵਾਸੀ ਸਨ। ਉਨ੍ਹਾਂ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਏਐੱਨਆਈ

Advertisement
Tags :
Indore Accident
Show comments