Indus water treaty: ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ ਭਾਰਤ: ਸ਼ਾਹ
ਪਾਕਿਸਤਾਨ ਨੂੰ ਜਾਂਦਾ ਪਾਣੀ ਘਰੇਲੂ ਲੋੜਾਂ ਲਈ ਵਰਤਿਆ ਜਾਵੇਗਾ
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 21 ਜੂਨ
Advertisement
India won't restore Indus water treaty: Amit Shahਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ। ਗ੍ਰਹਿ ਮੰਤਰੀ ਦੀ ਇਸ ਟਿੱਪਣੀ ਮਗਰੋਂ ਦੋਵਾਂ ਮੁਲਕਾਂ ’ਚ ਸ਼ਬਦੀ ਜੰਗ ਛਿੜ ਗਈ ਹੈ। ਸ਼ਾਹ ਨੇ ਅੱਜ ਅੰਗਰੇਜ਼ੀ ਅਖਬਾਰ ਨਾਲ ਇੰਟਰਵਿਊ ’ਚ ਕਿਹਾ ਕਿ ਭਾਰਤ, ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ ਅਤੇ ਗੁਆਂਢੀ ਮੁਲਕ ਨੂੰ ਜਾਣ ਵਾਲੇ ਪਾਣੀ ਨਾਲ ਘਰੇਲੂ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ। ਦੂਜੇ ਪਾਸੇ ਪਾਕਿਸਤਾਨ ਨੇ ਇਸ ਬਿਆਨ ਨੂੰ ਗ਼ੈਰਜ਼ਿੰਮੇਵਾਰਾਨਾ ਤੇ ਕੌਮਾਂਤਰੀ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ ਹੈ। ਦੱਸਣਯੋਗ ਹੈ ਕਿ ਪਹਿਲਗਾਮ ਦਹਿਸ਼ਤੀ ਹਮਲੇ ’ਚ 26 ਵਿਅਕਤੀਆਂ ਦੀ ਮੌਤ ਮਗਰੋਂ ਭਾਰਤ ਨੇ 1960 ਦੀ ਸੰਧੀ ਜਲ ਸੰਧੀ ਮੁਅੱਤਲ ਕਰ ਦਿੱਤੀ ਸੀ।
Advertisement
×