ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨਾਕਾਮ
ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਕੇਰਨ ਸੈਕਟਰ ਵਿਚ ਕੰਟਰੋਲ ਰੇਖਾ ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਮੁਸਤੈਦ ਸਲਾਮਤੀ ਦਸਤਿਆਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਕੇਰਨ ਸੈਕਟਰ ਵਿਚ...
Advertisement
ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਕੇਰਨ ਸੈਕਟਰ ਵਿਚ ਕੰਟਰੋਲ ਰੇਖਾ ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕੀਤੀ ਹੈ।
ਅਧਿਕਾਰੀਆਂ ਨੇ ਕਿਹਾ ਕਿ ਮੁਸਤੈਦ ਸਲਾਮਤੀ ਦਸਤਿਆਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਕੇਰਨ ਸੈਕਟਰ ਵਿਚ ਸ਼ੱਕੀ ਨਕਲੋਹਰਕਤ ਦੇਖਣ ਮਗਰੋਂ ਘੁਸਪੈਠੀਆਂ ਨੂੰ ਲਲਕਾਰਿਆ।
Advertisement
ਇਸ ਦੌਰਾਨ ਦੁਵੱਲੀ ਗੋਲੀਬਾਰੀ ਵਿਚ ਦੋ ਘੁਸਪੈਠੀਏ ਮਾਰੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ ਅਜੇ ਤੱਕ ਉਨ੍ਹਾਂ ਦੀਆਂ ਲਾਸ਼ਾਂ ਨਹੀਂ ਮਿਲੀਆਂ।
ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਵਿਚ ਤਲਾਸ਼ੀ ਮੁਹਿੰਮ ਜਾਰੀ ਹੈ।
Advertisement
×