ਘੁਸਪੈਠੀਆਂ ਨੂੰ ਵੋਟ ਪਾਉਣ ਦਾ ਕੋਈ ਅਧਿਕਾਰ ਨਹੀਂ: ਸ਼ਾਹ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬਿਹਾਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ’ਤੇ ਇਤਰਾਜ਼ ਕਰਨ ’ਤੇ ਵਿਰੋਧੀ ਪਾਰਟੀਆਂ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਘੁਸਪੈਠੀਆਂ ਨੂੰ ‘ਵੋਟ ਪਾਉਣ ਦਾ ਅਧਿਕਾਰ ਨਹੀਂ ਹੈ’। ਸ਼ਾਹ ਨੇ ਦੋਸ਼ ਲਾਇਆ...
Advertisement
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬਿਹਾਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਈ (ਐੱਸਆਈਆਰ) ’ਤੇ ਇਤਰਾਜ਼ ਕਰਨ ’ਤੇ ਵਿਰੋਧੀ ਪਾਰਟੀਆਂ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਘੁਸਪੈਠੀਆਂ ਨੂੰ ‘ਵੋਟ ਪਾਉਣ ਦਾ ਅਧਿਕਾਰ ਨਹੀਂ ਹੈ’। ਸ਼ਾਹ ਨੇ ਦੋਸ਼ ਲਾਇਆ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਸੂਬੇ ਐੱਸਆਈਆਰ ਅਭਿਆਸ ’ਤੇ ਸਿਆਸਤ ਕਰ ਰਹੇ ਹਨ। ਸੀਤਾਮੜੀ ਜ਼ਿਲ੍ਹੇ ਦੇ ਪੁਨੌਰਧਾਮ ਵਿੱਚ ਰੈਲੀ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ, ‘ਘੁਸਪੈਠੀਆਂ ਦੇ ਨਾਮ ਵੋਟਰ ਸੂਚੀ ’ਚੋਂ ਹਟਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੂੰ ਵੋਟ ਪਾਉਣ ਦਾ ਕੋਈ ਅਧਿਕਾਰ ਨਹੀਂ ਹੈ ਪਰ ਬਿਹਾਰ ਵਿੱਚ ਆਰਜੇਡੀ ਅਤੇ ਕਾਂਗਰਸ ਐੱਸਆਈਆਰ ਦਾ ਵਿਰੋਧ ਕਰ ਰਹੇ ਹਨ।’
Advertisement
Advertisement
×