ਨਵੀਂ ਦਿੱਲੀ, 5 ਜੁਲਾਈ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਬਜ਼ੀਆਂ ਅਤੇ ਕੁਝ ਹੋਰ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ’ਚ ਵਾਧੇ ਕਾਰਨ ਅੱਜ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੀ ਜਨਤਾ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰ ਦੇਵੇਗੀ। ਸ੍ਰੀ ਖੜਗੇ ਨੇ ਟਵੀਟ ਕੀਤਾ, ‘ਮੋਦੀ ਸਰਕਾਰ ਦੀ ਲੁੱਟ ਕਾਰਨ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧ ਰਹੀ ਹੈ ਪਰ ਭਾਜਪਾ ਸੱਤਾ ਦੇ ਲਾਲਚ ਵਿੱਚ ਡੁੱਬੀ ਹੋਈ ਹੈ। ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਦੇਸ਼ ਵਿੱਚ ਕੁੱਲ ਬੇਰੁਜ਼ਗਾਰੀ ਦਰ 8.45 ਫੀਸਦੀ ਤੱਕ ਪਹੁੰਚ ਗਈ ਹੈ ਤੇ ਪੇਂਡੂ ਖੇਤਰਾਂ ਵਿੱਚ ਇਹ ਦਰ 8.73 ਫੀਸਦੀ ਹੈ।