ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੇਸ਼ ਨੂੰ ਪਹਿਲ ਦੇਣ ਦੀ ਥਾਂ ਰਾਜਨੀਤੀ ਨੂੰ ਪਹਿਲ ਦੇ ਰਹੇ ਹਨ ਕੁਝ ਲੋਕ: ਭਾਜਪਾ

ਕਾਂਗਰਸ ’ਤੇ ਦਹਿਸ਼ਤ ਫੈਲਾਉਣ ਵਾਲੇ ਦੇਸ਼ ਨੂੰ ਕਲੀਨ ਚਿੱਟ ਦੇਣ ਦੇ ਦੋਸ਼
Advertisement

ਨਵੀਂ ਦਿੱਲੀ, 2 ਨਵੰਬਰ

Unfortunate: BJP's Shehzad Poonawalla hits out at NC-Congress alliance over Farooq Abdullah's statement: ਫਾਰੂਕ ਅਬਦੁੱਲਾ ਵੱਲੋਂ ਬਡਗਾਮ ਦਹਿਸ਼ਤੀ ਹਮਲੇ ਦੀ ਜਾਂਚ ਦੀ ਮੰਗ ਕੀਤੇ ਜਾਣ ਤੋਂ ਬਾਅਦ ਭਾਜਪਾ ਦੇ ਕੌਮੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਜੰਮੂ ਅਤੇ ਕਸ਼ਮੀਰ ਵਿੱਚ ਨੈਸ਼ਨਲ ਕਾਨਫਰੰਸ-ਕਾਂਗਰਸ ਗਠਜੋੜ ’ਤੇ ਨਿਸ਼ਾਨਾ ਸੇਧਦਿਆਂ ਸਾਬਕਾ ਮੁੱਖ ਮੰਤਰੀ ਦੇ ਬਿਆਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਰਾਜਨੀਤੀ ਕਰ ਰਹੇ ਹਨ ਅਤੇ ਭਾਰਤੀ ਫ਼ੌਜ ’ਤੇ ਦੋਸ਼ ਲਗਾ ਰਹੇ ਹਨ। ਅਜਿਹੇ ਸੰਵੇਦਨਸ਼ੀਲ ਮੁੱਦੇ ’ਤੇ ਦੇਸ਼ ਨੂੰ ਪਹਿਲ ਦੇਣ ਦੀ ਬਜਾਏ ਕੁਝ ਲੋਕ ਵੋਟ ਬੈਂਕ ਤੇ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।

Advertisement

ਭਾਜਪਾ ਆਗੂ ਨੇ ਇਹ ਵੀ ਦੋਸ਼ ਲਗਾਇਆ ਕਿ ਕਾਂਗਰਸ ਨੇ ਮੁੰਬਈ ਦਹਿਸ਼ਤੀ ਹਮਲਿਆਂ ’ਚ ਪਾਕਿਸਤਾਨ ਅਤੇ ਦਹਿਸ਼ਤਗਰਦਾਂ ਨੂੰ ਸਹਿਯੋਗ ਦੇਣ ਵਾਲਿਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ।

Advertisement
Show comments