ਮੁੰਬਈ, 17 ਸਤੰਬਰ
ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਨਾਰਾਇਣ ਰਾਣੇ ਨੂੰ ਇਕ ਦੀ ਬਜਾਏ ਵੱਖ ਵੱਖ ਪਟੀਸ਼ਨਾਂ ਦਾਇਰ ਕਰਨ ਦਾ ਆਦੇਸ਼ ਦਿੱਤਾ ਹੈ। ਅਰਜ਼ੀ ਸੁਣਵਾਈ ਲਈ ਸ਼ੁੱਕਰਵਾਰ ਨੂੰ ਜਸਟਿਸ ਐੱਸਐੱਸ ਸ਼ਿੰਦੇ ਅਤੇ ਐੱਨਜੇ ਜਾਮਦਾਰ ਦੇ ਡਿਵੀਜ਼ਨ ਬੈਂਚ ਅੱਗੇ ਆਈ। ਅਦਾਲਤ ਨੇ ਕਿਹਾ ਕਿ ਜੇ ਹਰੇਕ ਐੱਫਆਈਆਰ ਲਈ ਵੱਖਰੀ-ਵੱਖਰੀ ਪਟੀਸ਼ਨ ਦਾਇਰ ਕੀਤੀ ਜਾਵੇ, ਤਾਂ ਚੰਗਾ ਹੋਵੇਗਾ। ਅਦਾਲਤ ਨੇ ਕਿਹਾ, ‘ਐੱਫਆਈਆਰਜ਼ ਵੱਖ-ਵੱਖ ਪੁਲੀਸ ਸਟੇਸ਼ਨਾਂ ਨਾਲ ਸਬੰਧਤ ਹਨ। ਹਰਕੇ ਐੱਫਆਈਆਰ ਲਈ ਵੱਖਰੇ ਤੌਰ ਚੁਣੌਤੀ ਦਿੱਤੀ ਜਾਵੇ। ਇਸ ਤਰ੍ਹਾਂ ਸੁਣਵਾਈ ਸੁਖਾਲੀ ਹੋ ਸਕੇਗੀ। ਰਾਣੇ ਦੇ ਵਕੀਲ ਅਸ਼ੋਕ ਮੁੰਦਰਗੀ ਅਤੇ ਐਡਵੋਕੇਟ ਅਨੀਕੇਤ ਨਿਕਮ ਨੇ ਸਹਿਮਤੀ ਪ੍ਰਗਟਾਉਂਦਿਆਂ ਕਿਹਾ ਕਿ ਉਹ ਵੱਖਰੇ ਤੌਰ ’ਤੇ ਪਟੀਸ਼ਨਾਂ ਦਾਖ਼ਲ ਕਰਨਗੇ। ਉਨ੍ਹਾਂ ਸਾਰੇ ਕੇਸਾਂ ਵਿੱਚ ਅੰਤ੍ਰਿਮ ਸੁਰੱਖਿਆ ਮੰਗੀ। ਇਸ ’ਤੇ ਅਦਾਲਤ ਨੇ ਕਿਹਾ ਕਿ ਉਹ ਪਹਿਲਾਂ ਪਟੀਸ਼ਨਾਂ ’ਤੇ ਸੁਣਵਾਈ ਕਰੇਗੀ ਅਤੇ ਇਸ ਤੋਂ ਬਾਅਦ ਇਸ ਸਬੰਧੀ ਫ਼ੈਸਲਾ ਕੀਤਾ ਜਾਵੇਗਾ। ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 30 ਸਤੰਬਰ ਨੂੰ ਤੈਅ ਕੀਤੀ ਹੈ। -ਪੀਟੀਆਈ