ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸਾਰੇ ਆਈਏਐੱਸ ਅਫ਼ਸਰਾਂ ਨੂੰ ਆਪਣੀਆਂ ਅਚੱਲ ਜਾਇਦਾਦਾਂ ਸਬੰਧੀ ਵੇਰਵੇ ਸਮੇਂ ਸਿਰ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ। ਅਮਲਾ ਮੰਤਰਾਲਾ ਵੱਲੋਂ ਜਾਰੀ ਪੱਤਰ ਮੁਤਾਬਕ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਪੱਤਰ ਵਿੱਚ ਕਿਹਾ ਗਿਆ ਹੈ ਕਿ ਨਿਰਧਾਰਿਤ ਸਮੇਂ ’ਚ ਲੋੜੀਂਦੇ ਵੇਰਵੇ ਮੁਹੱਈਆ ਕਰਵਾਉਣ ਵਾਲੇ ਅਧਿਕਾਰੀਆਂ ਨੂੰ ਅਗਲੀ ਤਰੱਕੀ ਲਈ ਵਿਚਾਰਿਆ ਜਾਵੇਗਾ। ਅਫ਼ਸਰਾਂ ਨੂੰ ਆਮ ਕਰਕੇ ਹਰ ਸਾਲ ਪਹਿਲੀ ਜਨਵਰੀ ਤੋਂ ਆਪਣੀ ਅਚੱਲ ਜਾਇਦਾਦ ਦਾ ਵੇਰਵਾ ਦੇਣਾ ਹੁੰਦਾ ਹੈ। ਇਸ ਕੰਮ ਲਈ ਹੁਣ 15 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ। -ਪੀਟੀਆਈ