ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਕਾਰੀ ਨੌਕਰੀ ਲਈ ਚੁਣੇ ਉਮੀਦਵਾਰਾਂ ਦੇ ਦਸਤਾਵੇਜ਼ਾਂ ਦੀ ਜਾਂਚ ਛੇ ਮਹੀਨਿਆਂ ਦੇ ਅੰਦਰ ਕਰਨ ਦੀ ਹਦਾਇਤ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਾਰੀਆਂ ਸੂਬਾ ਸਰਕਾਰਾਂ ਦੇ ਪੁਲੀਸ ਅਧਿਕਾਰੀਆਂ ਨੂੰ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਉਮੀਦਵਾਰਾਂ ਦੇ ਚਰਿੱਤਰ, ਪਿਛੋਕੜ ਅਤੇ ਨਾਗਰਿਕਤਾ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਅਤੇ ਤਸਦੀਕ ਉਨ੍ਹਾਂ ਦੀ ਨਿਯੁਕਤੀ ਤੋਂ ਛੇ ਮਹੀਨਿਆਂ ਦੇ ਅੰਦਰ ਕਰਨ ਦੀ...
Advertisement

ਨਵੀਂ ਦਿੱਲੀ:

ਸੁਪਰੀਮ ਕੋਰਟ ਨੇ ਸਾਰੀਆਂ ਸੂਬਾ ਸਰਕਾਰਾਂ ਦੇ ਪੁਲੀਸ ਅਧਿਕਾਰੀਆਂ ਨੂੰ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਉਮੀਦਵਾਰਾਂ ਦੇ ਚਰਿੱਤਰ, ਪਿਛੋਕੜ ਅਤੇ ਨਾਗਰਿਕਤਾ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਅਤੇ ਤਸਦੀਕ ਉਨ੍ਹਾਂ ਦੀ ਨਿਯੁਕਤੀ ਤੋਂ ਛੇ ਮਹੀਨਿਆਂ ਦੇ ਅੰਦਰ ਕਰਨ ਦੀ ਹਦਾਇਤ ਕੀਤੀ ਹੈ। ਜਸਟਿਸ ਜੇ ਕੇ ਮਹੇਸ਼ਵਰੀ ਅਤੇ ਆਰ ਮਹਾਦੇਵਨ ਦੇ ਬੈਂਚ ਨੇ 5 ਦਸੰਬਰ ਨੂੰ ਦਿੱਤੇ ਹੁਕਮ ਵਿੱਚ ਕਿਹਾ ਕਿ ਸਰਕਾਰੀ ਅਹੁਦਿਆਂ ’ਤੇ ਨਿਯੁਕਤੀਆਂ ਨੂੰ ਉਮੀਦਵਾਰਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਹੀ ਨਿਯਮਤ ਕੀਤਾ ਜਾਣਾ ਚਾਹੀਦਾ ਹੈ। ਸਿਖਰਲੀ ਅਦਾਲਤ ਨੇ ਇਹ ਨਿਰਦੇਸ਼ ਸੇਵਾਮੁਕਤੀ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਇੱਕ ਅੱਖਾਂ ਦੇ ਮਾਹਿਰ ਦੇ ਸਹਾਇਕ ਦੀ ਬਰਖਾਸਤਗੀ ਬਾਰੇ ਫ਼ੈਸਲਾ ਸੁਣਾਉਂਦਿਆਂ ਦਿੱਤਾ। ਪਟੀਸ਼ਨਰ 6 ਮਾਰਚ 1985 ਨੂੰ ਜਨਤਕ ਸੇਵਾ ਵਿੱਚ ਸ਼ਾਮਲ ਹੋਇਆ ਸੀ ਪਰ ਪੁਲੀਸ ਨੇ ਵਿਭਾਗ ਨੂੰ ਉਸ ਦੀ ਸੇਵਾਮੁਕਤੀ ਦੀ ਮਿਤੀ ਤੋਂ ਸਿਰਫ਼ ਦੋ ਮਹੀਨੇ ਪਹਿਲਾਂ ਤਸਦੀਕ ਰਿਪੋਰਟ ਭੇਜਦਿਆਂ ਕਿਹਾ ਸੀ ਕਿ ਉਹ ਦੇਸ਼ ਦਾ ਨਾਗਰਿਕ ਨਹੀਂ ਹੈ। -ਪੀਟੀਆਈ

Advertisement

Advertisement