ਜਲੋਰ, 14 ਅਗਸਤ
ਇਥੇ ਨੌਂ ਸਾਲ ਦੇ ਵਿਦਿਆਰਥੀ ਦੀ ਮੌਤ ਤੋਂ ਬਾਅਦ ਵੀਰ ਆਰਮੀ ਦੇ ਸਮਰਥਕਾਂ ਨੇ ਪੁਲੀਸ ’ਤੇ ਪਥਰਾਅ ਕੀਤਾ। ਇਸ ਤੋਂ ਬਾਅਦ ਪੁਲੀਸ ਵਲੋਂ ਲਾਠੀਚਾਰਜ ਕੀਤਾ ਗਿਆ ਜਿਸ ਕਾਰਨ ਛੇ ਜਣੇ ਜ਼ਖ਼ਮੀ ਹੋ ਗਏ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸੜਕਾਂ ਜਾਮ ਕਰ ਦਿੱਤੀਆਂ ਤੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਇਆ। ਇਸ ਤੋਂ ਬਾਅਦ ਖੇਤਰ ਵਿਚ ਤਣਾਅ ਵਧ ਗਿਆ ਤੇ ਪ੍ਰਸ਼ਾਸਨ ਨੇ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ।