ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਏਟੀਐੱਸ ਵੱਲੋਂ ਸੀਮਾ ਅਤੇ ਸਚਿਨ ਕੋਲੋਂ ਪੁੱਛ-ਪੜਤਾਲ

ਨੋਇਡਾ: ਉੱਤਰ ਪ੍ਰਦੇਸ਼ ਪੁਲੀਸ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐਸ) ਨੇ ਅੱਜ ਪਾਕਿਸਤਾਨੀ ਨਾਗਰਿਕ ਸੀਮਾ ਹੈਦਰ ਤੋਂ ਲਗਾਤਾਰ ਦੂਜੇ ਦਿਨ ਪੁੱਛ-ਪੜਤਾਲ ਕੀਤੀ। ਉਹ ਮਈ ਵਿੱਚ ਗੈਰ-ਕਾਨੂੰਨੀ ਢੰਗ ਨਾਲ ਭਾਰਤ ਵਿੱਚ ਦਾਖਲ ਹੋਈ ਸੀ ਅਤੇ ਹੁਣ ਗ੍ਰੇਟਰ ਨੋਇਡਾ ਵਿੱਚ ਆਪਣੇ ਭਾਰਤੀ ਸਾਥੀ...
Advertisement

ਨੋਇਡਾ: ਉੱਤਰ ਪ੍ਰਦੇਸ਼ ਪੁਲੀਸ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐਸ) ਨੇ ਅੱਜ ਪਾਕਿਸਤਾਨੀ ਨਾਗਰਿਕ ਸੀਮਾ ਹੈਦਰ ਤੋਂ ਲਗਾਤਾਰ ਦੂਜੇ ਦਿਨ ਪੁੱਛ-ਪੜਤਾਲ ਕੀਤੀ। ਉਹ ਮਈ ਵਿੱਚ ਗੈਰ-ਕਾਨੂੰਨੀ ਢੰਗ ਨਾਲ ਭਾਰਤ ਵਿੱਚ ਦਾਖਲ ਹੋਈ ਸੀ ਅਤੇ ਹੁਣ ਗ੍ਰੇਟਰ ਨੋਇਡਾ ਵਿੱਚ ਆਪਣੇ ਭਾਰਤੀ ਸਾਥੀ ਸਚਿਨ ਮੀਣਾ ਨਾਲ ਰਹਿ ਰਹੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਏਟੀਐਸ ਸੀਮਾ ਦੇ ਸਾਥੀ ਸਚਿਨ ਨੂੰ ਵੀ ਪੁੱਛ-ਪੜਤਾਲ ਲਈ ਆਪਣੇ ਨਾਲ ਲੈ ਗਈ ਹੈ। ਉੱਤਰ ਪ੍ਰਦੇਸ਼ ਏਟੀਐਸ ਨੇ ਬੀਤੇ ਦਿਨ ਵੀ ਸੀਮਾ ਅਤੇ ਸਚਿਨ ਤੋਂ ਪੁੱਛ-ਪੜਤਾਲ ਕੀਤੀ ਸੀ। -ਪੀਟੀਆਈ

Advertisement
Advertisement
Tags :
ਏਟੀਐੱਸਸਚਿਨਸੀਮਾਕੋਲੋਂਪੁੱਛ-ਪੜਤਾਲਵੱਲੋਂ