
ਨਵੀਂ ਦਿੱਲੀ, 2 ਜੁਲਾਈ
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਮਹਾਰਾਸ਼ਟਰ ਦੇ ਅਮਰਾਵਤੀ ਵਾਸੀ ਕੈਮਿਸਟ ਉਮੇਸ਼ ਕੋਲਹੇ ਦੀ ਹੱਤਿਆ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਮੇਸ਼ ਕੋਲਹੇ ਨੇ ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ ਦੇ ਸਮਰਥਨ ਵਿੱਚ ਫੇਸਬੁੱਕ ’ਤੇ ਪੋਸਟ ਪਾਈ ਸੀ ਤੇ 21 ਜੂਨ ਨੂੰ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸੇ ਦੌਰਾਨ ਐੱਨਆਈਏ ਦੀ ਟੀਮ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਅਮਰਾਵਤੀ ਪਹੁੰਚੀ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਊਦੈਪੁਰ ਵਿੱਚ ਦਰਜੀ ਕੱਨ੍ਹਈਆ ਲਾਲ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਵੀ ਐੱਨਆਈਏ ਵੱਲੋਂ ਕੀਤੀ ਜਾ ਰਹੀ ਹੈ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ