DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਹੱਦ ਪਾਰੋਂ Drones ਰਾਹੀਂ ਹਥਿਆਰ ਤਸਕਰੀ ਦੀ ਜਾਂਚ ਸ਼ੁਰੂ

ਕੌਮੀ ਜਾਂਚ ਏਜੰਸੀ ਨੇ ਅਤਿਵਾਦੀ ਹਮਲੇ ਦਾ ਸ਼ੱਕ ਪ੍ਰਗਟਾਇਆ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਕੌਮੀ ਜਾਂਚ ਏਜੰਸੀ (ਐੱਨ ਆਈ ਏ) ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨਾਂ ਰਾਹੀਂ ਹੁੰਦੀ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਤਸਕਰੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਜੰਸੀ ਨੇ ਭਾਰਤ ’ਚ ਅਤਿਵਾਦੀ ਹਮਲੇ ਦੀ ਸਾਜ਼ਿਸ਼ ਦਾ ਸ਼ੱਕ ਜ਼ਾਹਰ ਕੀਤਾ ਹੈ। ਅਧਿਕਾਰੀਆਂ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ’ਤੇ ਅਤਿਵਾਦ ਵਿਰੋਧੀ ਏਜੰਸੀ ਨੇ ਪਾਕਿ ਆਧਾਰਿਤ ਅਤਿਵਾਦੀ ਨੈਟਵਰਕ ਦੇ ਸੰਚਾਲਕ ਜਸਵੀਰ ਚੌਧਰੀ, ਉਸ ਦੇ ਭਾਰਤੀ ਸਹਿਯੋਗੀ ਸ਼ੁਭਮ ਕੁਮਾਰ ਅਤੇ ਹੋਰ ਅਣਪਛਾਤੇ ਵਿਅਕਤੀਆਂ ਦੀ ਕਥਿਤ ਭੂਮਿਕਾ ਦੀ ਜਾਂਚ ਲਈ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਸਲ ਵਿੱਚ ਇਹ ਕੇਸ ਪੰਜਾਬ ਪੁਲੀਸ ਨੇ ਇਸ ਸਾਲ ਫਰਵਰੀ ਮਹੀਨੇ ’ਚ ਦਰਜ ਕੀਤਾ ਸੀ। ਅਧਿਕਾਰੀਆਂ ਅਨੁਸਾਰ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਅੰਮ੍ਰਿਤਸਰ ਨੂੰ ਸੂਚਨਾ ਮਿਲੀ ਸੀ ਕਿ ਚੌਧਰੀ ਦੀਆਂ ਹਦਾਇਤਾਂ ’ਤੇ ਉਸ ਦੇ ਭਾਰਤੀ ਸਾਥੀਆਂ ਨੇ ਪਾਕਿਸਤਾਨ ਤਰਫ਼ੋਂ ਭਾਰਤੀ ਸਰਹੱਦ ’ਚ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ, ਗੋਲਾ ਬਾਰੂਦ ਅਤੇ ਆਈ ਈ ਡੀਜ਼ ਦੀ ਖੇਪ ਹਾਸਲ ਕੀਤੀ ਹੈ ਅਤੇ ਉਨ੍ਹਾਂ ਪੰਜਾਬ, ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਧਮਾਕੇ ਕਰਨੇ ਹਨ।

ਇਸ ਸਬੰਧ ’ਚ ਪੰਜਾਬ ਪੁਲੀਸ ਨੇ 10 ਫਰਵਰੀ ਨੂੰ ਕੇਸ ਦਰਜ ਕੀਤਾ ਸੀ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਮਾਮਲਾ ਵਿਦੇਸ਼ੀ ਅਨਸਰਾਂ ਵੱਲੋਂ ਭਾਰਤ ’ਚ ਹਥਿਆਰਾਂ ਤੇ ਧਮਾਕਾਖ਼ੇਜ਼ ਸਮੱਗਰੀ ਨਾਲ ਅਤਿਵਾਦੀ ਕਾਰਵਾਈਆਂ ਨੂੰ ਅੰਜਾਮ ਦੇਣ ਲਈ ਘੜੀ ਸਾਜ਼ਿਸ਼ ਨਾਲ ਸਬੰਧਤ ਹੈ। ਇਸ ਲਈ ਮਾਮਲੇ ਦੀ ਗੰਭੀਰਤਾ, ਸੁਰੱਖਿਆ, ਦੇਸ਼ ਤੇ ਵਿਦੇਸ਼ੀ ਸਬੰਧਾਂ ਅਤੇ ਵੱਡੀ ਸਾਜ਼ਿਸ਼ ਦਾ ਪਤਾ ਲਾਉਣ ਲਈ ਐੱਨ ਆਈ ਏ ਵੱਲੋਂ ਜਾਂਚ ਕਰਵਾਉਣ ਦੀ ਲੋੜ ਸੀ। ਪਿਛਲੇ ਮਹੀਨੇ ਐੱਨ ਆਈ ਏ ਨੇ ਵੀ ਪੰਜਾਬ ’ਚ ਹਥਿਆਰਾਂ ਦੀ ਤਸਕਰੀ ਸਬੰਧੀ ਕੇਸ ਦਰਜ ਕੀਤਾ ਸੀ। -ਪੀਟੀਆਈ

Advertisement

Advertisement
Advertisement
×