ਹਸੀਨਾ ਦੀ ਹਵਾਲਗੀ ਲਈ ਜਾਂਚ ਜਾਰੀ: ਭਾਰਤ
ਭਾਰਤੀ ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਉਹ ਬੰਗਲਾਦੇਸ਼ ਵੱਲੋਂ ਉੱਥੋਂ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਲਈ ਕੀਤੀ ਗਈ ਬੇਨਤੀ ਬਾਰੇ ਜਾਂਚ ਕਰ ਰਿਹਾ ਹੈ। ਮੰਤਰਾਲੇ ਨੇ ਕਿਹਾ ਕਿ ਭਾਰਤ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਯਕੀਨੀ...
Advertisement
ਭਾਰਤੀ ਵਿਦੇਸ਼ ਮੰਤਰਾਲਾ ਨੇ ਕਿਹਾ ਹੈ ਕਿ ਉਹ ਬੰਗਲਾਦੇਸ਼ ਵੱਲੋਂ ਉੱਥੋਂ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਲਈ ਕੀਤੀ ਗਈ ਬੇਨਤੀ ਬਾਰੇ ਜਾਂਚ ਕਰ ਰਿਹਾ ਹੈ। ਮੰਤਰਾਲੇ ਨੇ ਕਿਹਾ ਕਿ ਭਾਰਤ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। 78 ਸਾਲਾ ਹਸੀਨਾ ਨੂੰ ਪਿਛਲੇ ਹਫ਼ਤੇ ਢਾਕਾ ਦੇ ਵਿਸ਼ੇਸ਼ ਟ੍ਰਿਬਿਊਨਲ ਨੇ ਮੌਤ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ ਬੰਗਲਾਦੇਸ਼ ’ਚ ਪਿਛਲੇ ਵਰ੍ਹੇ ਵਿਦਿਆਰਥੀਆਂ ਦੀ ਅਗਵਾਈ ਵਾਲੇ ਵਿਰੋਧ ਪ੍ਰਦਰਸ਼ਨਾਂ ਲਈ ਹਸੀਨਾ ਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਸੁਣਾਈ ਗਈ ਹੈ।
Advertisement
Advertisement
×

