DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਇਰਾਨ ਅਮਰੀਕਾ ਨਾਲ ਗੱਲਬਾਤ ਲਈ ਰਾਜ਼ੀ

ਇਰਾਨ ਦੇ ਰਾਸ਼ਟਰਪਤੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਅਮਰੀਕਾ ਨਾਲ ਵਾਜਬ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਤਹਿਰਾਨ ਵੱਲੋਂ ਇਹ ਪਹਿਲਾ ਸਪੱਸ਼ਟ ਸੰਕੇਤ ਹੈ ਕਿ ਉਹ ਗੱਲਬਾਤ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ; ਹਾਲਾਂਕਿ ਅਮਰੀਕਾ...

  • fb
  • twitter
  • whatsapp
  • whatsapp
Advertisement

ਇਰਾਨ ਦੇ ਰਾਸ਼ਟਰਪਤੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਅਮਰੀਕਾ ਨਾਲ ਵਾਜਬ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਤਹਿਰਾਨ ਵੱਲੋਂ ਇਹ ਪਹਿਲਾ ਸਪੱਸ਼ਟ ਸੰਕੇਤ ਹੈ ਕਿ ਉਹ ਗੱਲਬਾਤ ਦੀ ਕੋਸ਼ਿਸ਼ ਕਰਨਾ ਚਾਹੁੰਦਾ ਹੈ; ਹਾਲਾਂਕਿ ਅਮਰੀਕਾ ਨੇ ਅਜੇ ਤੱਕ ਅਧਿਕਾਰਤ ਤੌਰ ’ਤੇ ਇਹ ਸਵੀਕਾਰ ਨਹੀਂ ਕੀਤਾ ਹੈ ਕਿ ਇਹ ਗੱਲਬਾਤ ਹੋਵੇਗੀ। ਇਹ ਘਟਨਾਕ੍ਰਮ ਅਜਿਹੇ ਸਮੇਂ ਵਿੱਚ ਸਾਹਮਣੇ ਆਇਆ ਹੈ ਜਦੋਂ ਪਿਛਲੇ ਮਹੀਨੇ ਇਰਾਨ ਵਿੱਚ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ’ਤੇ ਹੋਈ ਖੂਨੀ ਕਾਰਵਾਈ ਤੋਂ ਬਾਅਦ ਵਾਸ਼ਿੰਗਟਨ ਨਾਲ ਤਣਾਅ ਕਾਫੀ ਵਧਿਆ ਹੋਇਆ ਹੈ। ਇਹ ਐਲਾਨ ਸੁਧਾਰਵਾਦੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਲਈ ਵੱਡਾ ਮੋੜ ਹੈ। ਉਨ੍ਹਾਂ ਇਰਾਨੀਆਂ ਨੂੰ ਚਿਤਾਵਨੀ ਦਿੱਤੀ ਸੀ ਕਿ ਦੇਸ਼ ਵਿੱਚ ਮੌਜੂਦਾ ਹਾਲਾਤ ਉਨ੍ਹਾਂ ਦੇ ਕੰਟਰੋਲ ਤੋਂ ਬਾਹਰ ਹੋ ਗਏ ਹਨ। ਇਹ ਇਸ ਗੱਲ ਦਾ ਵੀ ਸੰਕੇਤ ਹੈ ਕਿ ਰਾਸ਼ਟਰਪਤੀ ਨੂੰ ਇਰਾਨ ਦੇ ਸੁਪਰੀਮ ਆਗੂ ਆਇਤੁੱਲਾ ਅਲੀ ਖਮੇਨੀ ਦਾ ਸਮਰਥਨ ਪ੍ਰਾਪਤ ਹੈ, ਜਿਨ੍ਹਾਂ ਨੇ ਪਹਿਲਾਂ ਇਸ ਗੱਲਬਾਤ ਨੂੰ ਖਾਰਜ ਕਰ ਦਿੱਤਾ ਸੀ। ਤੁਰਕੀ ਇਸ ਹਫ਼ਤੇ ਦੇ ਅੰਤ ਵਿੱਚ ਆਪਣੇ ਦੇਸ਼ ’ਚ ਗੱਲਬਾਤ ਕਰਵਾਉਣ ਲਈ ਪਰਦੇ ਦੇ ਪਿੱਛੇ ਰਹਿ ਕੇ ਕੰਮ ਕਰ ਰਿਹਾ ਹੈ। ਇਸ ਦੌਰਾਨ ਅਮਰੀਕੀ ਮੱਧ ਪੂਰਬੀ ਦੂਤ ਸਟੀਵ ਵਿਟਕੌਫ ਖੇਤਰ ਦਾ ਦੌਰਾ ਕਰ ਰਹੇ ਹਨ। ਇਰਾਨ ਅਤੇ ਅਮਰੀਕਾ ਵਿਚਾਲੇ ਸਮਝੌਤਾ ਹੋਵੇਗਾ ਜਾਂ ਨਹੀਂ, ਇਹ ਦੇਖਣਾ ਅਜੇ ਬਾਕੀ ਹੈ।

Advertisement
Advertisement
×