ਨਵੀਂ ਦਿੱਲੀ: ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਇਸਲਾਮਿਕ ਸਟੇਟ ਦੇ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਨੇ ਉਸ ਨੂੰ ਵਿਸ਼ੇਸ਼ ਕੋਰਟ ਵਿੱਚ ਪੇਸ਼ ਕਰਕੇ ਇਕ ਦਿਨਾ ਰਿਮਾਂਡ ਹਾਸਲ ਕਰ ਲਿਆ ਹੈ। ਏਜੰਸੀ ਦਾ ਦਾਅਵਾ ਹੈ ਕਿ ਉਹ ਆਲਮੀ ਦਹਿਸ਼ਤੀ ਜਥੇਬੰਦੀ ਲਈ ਫੰਡ ਇਕੱਤਰ ਕਰ ਰਿਹਾ ਸੀ। ਸੰਘੀ ਅਤਿਵਾਦ-ਵਿਰੋਧੀ ਏਜੰਸੀ ਦੇ ਤਰਜਮਾਨ ਨੇ ਕਿਹਾ ਕਿ ਮੋਹਸਿਨ ਅਹਿਮਦ, ਜੋ ਬਿਹਾਰ ਦੇ ਪਟਨਾ ਨਾਲ ਸਬੰਧਤ ਹੈ, ਨੂੰ ਉਹਦੀ ਬਾਟਲਾ ਹਾਊਸ ਨੇੜਲੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਤਰਜਮਾਨ ਨੇ ਕਿਹਾ ਕਿ ਐੱਨਆਈਏ ਨੇ ਮੁਲਜ਼ਮ ਦੇ ਰਿਹਾਇਸ਼ੀ ਟਿਕਾਣਿਆਂ ’ਤੇ ਛਾਪੇ ਮਾਰੇ ਸਨ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। -ਪੀਟੀਆਈ