ਦੀਰ ਅਲ-ਬਲਾਹ (ਗਾਜ਼ਾ ਪੱਟੀ), 27 ਮਈ
ਫ਼ਲਸਤੀਨੀ ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਗਾਜ਼ਾ ਦੇ ਦੱਖਣੀ ਸ਼ਹਿਰ ਰਫਾਹ ਵਿੱਚ ਸ਼ਰਨਾਰਥੀਆਂ ਲਈ ਲਗਾਏ ਤੰਬੂਆਂ ਉੱਤੇ ਇਜ਼ਰਾਈਲ ਵੱਲੋਂ ਕੀਤੇ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 35 ਵਿਅਕਤੀ ਮਾਰੇ ਗਏ ਹਨ ਅਤੇ ਕਈ ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸ਼ਾਮਲ ਹਨ। ਇਸ ਹਵਾਈ ਹਮਲੇ ‘ਚ ਦਰਜਨਾਂ ਵਿਅਕਤੀ ਜ਼ਖ਼ਮੀ ਹੋਏ ਹਨ। ਇਹ ਹਮਲਾ ਅੰਤਰਰਾਸ਼ਟਰੀ ਅਦਾਲਤ ਵੱਲੋਂ ਇਜ਼ਰਾਈਲ ਨੂੰ ਰਫਾਹ ਵਿੱਚ ਆਪਣੀ ਫੌਜੀ ਕਾਰਵਾਈ ਰੋਕਣ ਦੇ ਹੁਕਮ ਦਿੱਤੇ ਜਾਣ ਦੇ ਦੋ ਦਿਨ ਬਾਅਦ ਹੋਇਆ ਹੈ।