ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 24 ਜੂਨ
ਦਿੱਲੀ ਪੁਲੀਸ ਨੇ ਅੱਜ ਕਿਹਾ ਕਿ ਇਸ ਦੇ ਮੁਲਾਜ਼ਮਾਂ ਨੇ ਜਨਵਰੀ ਵਿੱਚ ਇਸਰਾਈਲ ਦੇ ਸਫ਼ਾਰਤਖਾਨੇ ਦੇ ਬਾਰ ਧਮਾਕੇ ਦੇ ਸਬੰਧ ਵਿੱਚ ਕਾਰਗਿਲ ਤੋਂ ਚਾਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦਿੱਲੀ ਪੁਲੀਸ ਦੇ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਦੇ ਅਧਿਕਾਰੀਆਂ ਦੁਆਰਾ ਚਾਰੇ ਵਿਅਕਤੀਆਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ, “ਉਹ ਹੁਣ ਵਿਸ਼ੇਸ਼ ਸੈੱਲ ਦੀ ਹਿਰਾਸਤ ਵਿੱਚ ਹਨ।”