ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀਡੀਓ ਕਾਨਫਰੰਸ ਰਾਹੀਂ ਗੱਲ ਕਰਦਿਆਂ ਕਿਹਾ ਕਿ ਭਾਰਤ ਦੀ 70 ਫ਼ੀਸਦੀ ਬਾਲਗ ਆਬਾਦੀ ਦਾ ਮੁਕੰਮਲ ਟੀਕਾਕਰਨ ਹੋ ਚੁੱਕਾ ਹੈ ਜਦਕਿ 93 ਫ਼ੀਸਦੀ ਆਬਾਦੀ ਨੂੰ ਪਹਿਲੀ ਡੋਜ਼ ਲੱਗ ਚੁੱਕੀ ਹੈ। ਉਹ ਕਰੋਨਾ ਟੀਕਾਕਰਨ ਮੁਹਿੰਮ ਦਾ ਇੱਕ ਵਰ੍ਹਾ ਮੁਕੰਮਲ ਹੋਣ ਮੌਕੇ ਭਾਰਤ ਵਿੱਚ ਵਿਕਸਿਤ ਕੀਤੀ ਗਈ ਵੈਕਸੀਨ- ਕੋਵੈਕਸੀਨ ਨੂੰ ਸਮਰਪਿਤ ਡਾਕ ਟਿਕਟ ਜਾਰੀ ਕਰ ਰਹੇ ਸਨ। ਟੀਕਾਕਰਨ ਮੁਹਿੰਮ 16 ਜਨਵਰੀ ਨੂੰ ਸ਼ੁਰੂ ਹੋਈ ਸੀ ਜਿਸ ਦੌਰਾਨ ਸਿਹਤ ਮੁਲਾਜ਼ਮਾਂ ਨੂੰ ਪਹਿਲੇ ਪੜਾਅ ਦੌਰਾਨ ਟੀਕੇ ਲੱਗੇ ਸਨ। -ਪੀਟੀਆਈ