ਗਵਾਲੀਅਰ, 21 ਅਗਸਤ
ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਜਾਂਚ ਏਜੰਸੀਆਂ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਨੂੰ ਸਿਆਸਤ ਨਾਲ ਜੋੜ ਕੇ ਉਸ ਦਾ ਵਿਰੋਧ ਕਰਨ ਦੀ ਇੱਕ ਰਵਾਇਤ ਬਣ ਗਈ ਹੈ। ਕੇਂਦਰ ਵੱਲੋਂ ਵਿਰੋਧੀ ਪਾਰਟੀਆਂ ਨੂੰ ਚੁੱਪ ਕਰਵਾਉਣ ਲਈ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਸਬੰਧੀ ਦੋਸ਼ਾਂ ਦਰਮਿਆਨ ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਸੱਚਾਈ ਸਾਹਮਣੇ ਲਿਆਉਣ ਲਈ ਇਨ੍ਹਾਂ ਏਜੰਸੀਆਂ ਨੂੰ ਆਜ਼ਾਦ ਤੌਰ ’ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।